Banner
Banner

ਯੁੱਧ ਨਸ਼ਿਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ, 22 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 296ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 324 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 100 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ 75  ਐਫਆਈਆਰਜ਼ ਦਰਜ ਹੋਈ। ਇਸ ਦੇ ਨਾਲ, […]
Khushi
By : Updated On: 22 Dec 2025 19:15:PM
ਯੁੱਧ ਨਸ਼ਿਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ, 22 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 296ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 324 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 100 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ 75  ਐਫਆਈਆਰਜ਼ ਦਰਜ ਹੋਈ। ਇਸ ਦੇ ਨਾਲ, 296 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,291 ਹੋ ਗਈ ਹੈ।

ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 331 ਗ੍ਰਾਮ ਹੈਰੋਇਨ, 854 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,080 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 324 ਛਾਪੇ ਮਾਰੇ ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 339 ਸ਼ੱਕੀ ਵਿਅਕਤੀਆਂ ਦੀ  ਚੈਕਿੰਗ ਵੀ ਕੀਤੀ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ -ਅ ਡਿਕਸ਼ਨ ਐਂਡ ਪ੍ਰੀਵੈਨਸ਼ਨ  ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ ਅੱਜ 43 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad