Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

ਵਣ ਵਿਭਾਗ ਦੀ ਵੱਡੀ ਕਾਰਵਾਈ, ਟਾਹਲੀ ਦੀ ਲੱਕੜ ਨਾਲ ਭਰਿਆ ਟਰੈਕਟਰ-ਟਰਾਲਾ ਕਾਬੂ

Latest News: ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਵਣ ਵਿਭਾਗ ਨੇ ਗੈਰਕਾਨੂੰਨੀ ਲੱਕੜ ਕਟਾਈ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਟਾਹਲੀ ਦੇ ਰੁੱਖਾਂ ਦੀ ਲੱਕੜ ਨਾਲ ਭਰਿਆ ਇੱਕ ਟਰੈਕਟਰ-ਟਰਾਲਾ ਕਾਬੂ ਕੀਤਾ ਹੈ। ਇਹ ਕਾਰਵਾਈ ਪਿੰਡ ਲੰਬੀ ਢਾਬ ਦੇ ਨੇੜੇ ਨਿਊ ਚੌਂਤਰਾ ਮਾਈਨਰ ਇਲਾਕੇ ਵਿੱਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਂਜ ਅਫਸਰ ਹਰਦੀਪ ਸਿੰਘ ਹੁੰਦਲ ਨੇ ਦੱਸਿਆ ਕਿ […]
By : Updated On: 22 Dec 2025 19:50:PM

Latest News: ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਵਣ ਵਿਭਾਗ ਨੇ ਗੈਰਕਾਨੂੰਨੀ ਲੱਕੜ ਕਟਾਈ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਟਾਹਲੀ ਦੇ ਰੁੱਖਾਂ ਦੀ ਲੱਕੜ ਨਾਲ ਭਰਿਆ ਇੱਕ ਟਰੈਕਟਰ-ਟਰਾਲਾ ਕਾਬੂ ਕੀਤਾ ਹੈ। ਇਹ ਕਾਰਵਾਈ ਪਿੰਡ ਲੰਬੀ ਢਾਬ ਦੇ ਨੇੜੇ ਨਿਊ ਚੌਂਤਰਾ ਮਾਈਨਰ ਇਲਾਕੇ ਵਿੱਚ ਕੀਤੀ ਗਈ।

ਇਸ਼ਤਿਹਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਂਜ ਅਫਸਰ ਹਰਦੀਪ ਸਿੰਘ ਹੁੰਦਲ ਨੇ ਦੱਸਿਆ ਕਿ ਵਣ ਵਿਭਾਗ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਉਕਤ ਇਲਾਕੇ ਵਿੱਚ ਟਾਹਲੀ ਦੇ ਰੁੱਖਾਂ ਦੀ ਗੈਰਕਾਨੂੰਨੀ ਕਟਾਈ ਕਰ ਰਹੇ ਹਨ। ਸੂਚਨਾ ਦੇ ਆਧਾਰ ’ਤੇ ਵਣ ਮੰਡਲ ਅਫਸਰ ਅਮ੍ਰਿਤਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਿਸ ਪਾਰਟੀ ਸਮੇਤ ਤੁਰੰਤ ਕਾਰਵਾਈ ਕੀਤੀ ਗਈ।

ਮੌਕੇ ’ਤੇ ਪਹੁੰਚਣ ’ਤੇ ਟੀਮ ਨੇ ਦੇਖਿਆ ਕਿ ਕੁਝ ਲੋਕ ਧੁੰਦ ਦਾ ਫਾਇਦਾ ਉਠਾ ਕੇ ਰੁੱਖ ਕੱਟ ਰਹੇ ਸਨ। ਧੁੰਦ ਜ਼ਿਆਦਾ ਹੋਣ ਕਾਰਨ ਦੋਸ਼ੀ ਟਾਹਲੀ ਦੀ ਲੱਕੜ ਨਾਲ ਭਰਿਆ ਟਰੈਕਟਰ-ਟਰਾਲਾ ਛੱਡ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ, ਜਦਕਿ ਵਾਹਨ ਨੂੰ ਵਣ ਵਿਭਾਗ ਵੱਲੋਂ ਕਬਜ਼ੇ ਵਿੱਚ ਲੈ ਲਿਆ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਣਕਾਰੀ ਮਾਨਯੋਗ ਅਦਾਲਤ ਅਤੇ ਸਬੰਧਿਤ ਥਾਣੇ ਨੂੰ ਭੇਜੀ ਜਾ ਰਹੀ ਹੈ ਅਤੇ ਫਰਾਰ ਦੋਸ਼ੀਆਂ ਦੀ ਭਾਲ ਜਾਰੀ ਹੈ।

ਇਸ ਮੌਕੇ ਰੇਂਜ ਅਫਸਰ ਹਰਦੀਪ ਸਿੰਘ ਹੁੰਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਰੁੱਖਾਂ ਦੀ ਕਟਾਈ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਵਾਤਾਵਰਨ ਲਈ ਵੀ ਗੰਭੀਰ ਖਤਰਾ ਹੈ। ਉਨ੍ਹਾਂ ਕਿਹਾ ਕਿ ਵਣ ਵਿਭਾਗ ਦੀ ਟੀਮ 24 ਘੰਟੇ ਨਿਗਰਾਨੀ ਕਰ ਰਹੀ ਹੈ ਅਤੇ ਗੈਰਕਾਨੂੰਨੀ ਕਟਾਈ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News