Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸਲੋਕ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ […]
Nishant Malyan
By : Updated On: 23 Dec 2025 07:37:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸਲੋਕ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥

ਇਸ਼ਤਿਹਾਰ

ਅਰਥ– ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਹੋਰ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫ਼ਸਾਉਂਦੇ ਹਨ ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ ਤੇ ਇਸ ਕਰ ਕੇ ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ ਮਾਨੋ ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ ਤੁਰਨ ਵੇਲੇ ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧। ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨। ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।

Read Latest News and Breaking News at Daily Post TV, Browse for more News

Ad
Ad

Punjab District News