Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

SGPC ਅਤੇ ਕਾਲਜ ਸਟਾਫ, ਵਿਦਿਆਰਥੀਆਂ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਕੱਢਿਆ ਗੁਰਮਤਿ ਚੇਤਨਾ ਮਾਰਚ

Sri Fathegarh Sahib Gurmat Chetna March 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਆਪਣੇ ਵਿਦਿਅਕ ਸਮੁੱਚੇ ਵਿਦਿਅਕ ਅਦਾਰਿਆਂ ਵਿੱਚ ਕੱਢੇ ਜਾ ਰਹੇ ਗੁਰਮਤਿ ਚੇਤਨਾ ਮਾਰਚ ਦੀ ਕੜੀ ਤਹਿਤ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ […]
Nishant Malyan
By : Updated On: 23 Dec 2025 13:32:PM
SGPC ਅਤੇ ਕਾਲਜ ਸਟਾਫ, ਵਿਦਿਆਰਥੀਆਂ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਕੱਢਿਆ ਗੁਰਮਤਿ ਚੇਤਨਾ ਮਾਰਚ

Sri Fathegarh Sahib Gurmat Chetna March 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਆਪਣੇ ਵਿਦਿਅਕ ਸਮੁੱਚੇ ਵਿਦਿਅਕ ਅਦਾਰਿਆਂ ਵਿੱਚ ਕੱਢੇ ਜਾ ਰਹੇ ਗੁਰਮਤਿ ਚੇਤਨਾ ਮਾਰਚ ਦੀ ਕੜੀ ਤਹਿਤ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਤੱਕ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ।

ਇਸ਼ਤਿਹਾਰ

ਇਸ ਮੌਕੇ ਕਾਲਜ ਦੇ ਟਰਸਟ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਪ੍ਰਿੰਸੀਪਲ ਡਾਕਟਰ ਲਖਬੀਰ ਸਿੰਘ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸਤਿਨਾਮ ਸ੍ਰੀ ਵਾਹਿਗੁਰੂ ਜੀ ਦੇ ਨਾਮ ਦੇ ਜਾਪ ਕੀਤੇ ਗਏ।

ਇਹ ਚੇਤਨਾ ਮਾਰਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚ ਕੇ ਸਮਾਪਤ ਹੋਇਆ ਇਸ ਮੌਕੇ ਬੋਲਦਿਆਂ ਕਾਲਜ ਦੇ ਟਰੱਸਟ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਸਮੁੱਚੇ ਵਿੱਦਿਅਕ ਅਦਾਰਿਆਂ ਵਿੱਚ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਦੀ ਇਹ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢੇ ਜਾ ਰਹੇ ਹਨ, ਉਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਿਨਾਂ ਭਰੋਸੇ ਵਿੱਚ ਲਿਆ ਛੋਟੇ ਸਾਹਿਬਜ਼ਦਿਆਂ ਜਿਨਾਂ ਨੂੰ ਸਤਿਕਾਰ ਵਜੋਂ ਬਾਬੇ ਕਿਹਾ ਜਾਂਦਾ ਹੈ, ਦੇ ਬਾਲ ਦਿਵਸ ਮਨਾਏ ਜਾ ਰਹੇ ਹਨ, ਜਿਸ ਤੋਂ ਕੇਂਦਰ ਸਰਕਾਰ ਨੂੰ ਗੁਰੇਜ ਕਰਨਾ ਚਾਹੀਦਾ ਹੈ ।

ਉਹਨਾਂ ਕਿਹਾ ਕਿ ਕਿਸੇ ਵੀ ਸਰਕਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਰੋਸੇ ਵਿੱਚ ਲਿਆ ਲਿਆਂਦੇ ਬਿਨਾਂ ਕੋਈ ਵੀ ਅਜਿਹਾ ਕਾਰਜ ਨਹੀਂ ਕੀਤਾ ਜਾਣਾ ਚਾਹੀਦਾ ਜੋ ਗੁਰਮਤਿ ਸਿਧਾਂਤਾਂ ਅਤੇ ਸਿੱਖ ਪਰੰਪਰਾਵਾਂ ਦੇ ਉਲਟ ਹੋਣ ਅਤੇ ਸਿੱਖ ਕੌਮ ਉਸਨੂੰ ਪ੍ਰਵਾਨ ਨਾ ਕਰਦੀ ਹੋਵੇ।

ਇਸ ਮੌਕੇ ਬੋਲਦਿਆਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਲਖਬੀਰ ਸਿੰਘ ਨੇ ਕਿਹਾ ਕਿ ਸ਼ਹੀਦੀ ਦਿਹਾੜਿਆਂ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਚੱਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿੱਚ ਹਰੇਕ ਸਾਲ ਗੁਰਮਤਿ ਚੇਤਨਾ ਮਾਰਚ ਕੱਢਿਆ ਜਾਂਦਾ ਹੈ। ਜੋ ਕਾਲਜ ਤੋਂ ਆਰੰਭ ਹੋ ਕੇ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚ ਕੇ ਸਮਾਪਤ ਹੁੰਦਾ ਹੈ। ਜਿਸ ਵਿੱਚ ਕਾਲਜ ਦੇ ਸਮੁੱਚੇ ਸਟਾਫ ਮੈਂਬਰ ਸਾਹਿਬਾਨ ਅਤੇ ਵਿਦਿਆਰਥੀ ਸਤਨਾਮ ਸ਼੍ਰੀ ਵਾਹਿਗੁਰੂ ਜੀ ਦੇ ਨਾਮ ਦਾ ਜਾਪ ਕਰਦੇ ਹੋਏ ਗੁਰਦੁਆਰਾ ਸਾਹਿਬ ਪਹੁੰਚਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News