Banner
Banner

ਭਿਆਨਕ ਸੜਕ ਹਾਦਸੇ ‘ਚ ਨੌਜਵਾਨ ਦੀ ਗਈ ਜਾਨ, ਸਾਥੀ ਗੰਭੀਰ ਜਖ਼ਮੀ

Youth dies in road accident; ਸੜਕੀ ਹਾਦਸੇ ਦੇ ਕਹਿਰ ਲਗਾਤਾਰ ਜਾਰੀ ਹਨ। ਅਜਿਹੇ ਹਾਦਸਿਆਂ ਨਾਲ ਲਗਾਤਾਰ ਕੀਮਤੀ ਜਾਨਾਂ ਜਾ ਰਹੀਆਂ ਹਨ ਅਜਿਹਾ ਮਾਮਲਾ ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਤਪਾ ਮੰਡੀ ਦੇ ਬਾਬਾ ਇੰਦਰ ਦੇ ਡੇਰੇ ਸਾਹਮਣੇ ਆਇਆ ਜਿੱਥੇ ਪਿਛਲੀ ਲੰਘੀ ਰਾਤ ਨੂੰ ਇੱਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚ ਅਣਪਛਾਤੇ ਵਾਹਨ ਨੇ ਟੱਕਰ ਮਾਰਨ ਕਾਰਨ ਇੱਕ ਨੌਜਵਾਨ […]
Jaspreet Singh
By : Updated On: 23 Dec 2025 14:29:PM
ਭਿਆਨਕ ਸੜਕ ਹਾਦਸੇ ‘ਚ ਨੌਜਵਾਨ ਦੀ ਗਈ ਜਾਨ, ਸਾਥੀ ਗੰਭੀਰ ਜਖ਼ਮੀ

Youth dies in road accident; ਸੜਕੀ ਹਾਦਸੇ ਦੇ ਕਹਿਰ ਲਗਾਤਾਰ ਜਾਰੀ ਹਨ। ਅਜਿਹੇ ਹਾਦਸਿਆਂ ਨਾਲ ਲਗਾਤਾਰ ਕੀਮਤੀ ਜਾਨਾਂ ਜਾ ਰਹੀਆਂ ਹਨ ਅਜਿਹਾ ਮਾਮਲਾ ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਤਪਾ ਮੰਡੀ ਦੇ ਬਾਬਾ ਇੰਦਰ ਦੇ ਡੇਰੇ ਸਾਹਮਣੇ ਆਇਆ ਜਿੱਥੇ ਪਿਛਲੀ ਲੰਘੀ ਰਾਤ ਨੂੰ ਇੱਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚ ਅਣਪਛਾਤੇ ਵਾਹਨ ਨੇ ਟੱਕਰ ਮਾਰਨ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖਮੀ ਹੈ।

ਇਸ ਮੌਕੇ ਮਿੰਨੀ ਸਹਾਰਾ ਕਲੱਬ ਤਪਾ ਮੰਡੀ ਦੇ ਪ੍ਰਵੀਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੂੰ ਇੱਕ ਸੜਕੀ ਹਾਦਸੇ ਦੀ ਜਾਣਕਾਰੀ ਮਿਲੀ ਸੀ, ਜਿੱਥੇ ਉਹਨਾਂ ਨੇ ਇੱਕ ਐਂਬੂਲੈਂਸ ਭੇਜ ਕੇ ਦੋ ਨੌਜਵਾਨਾਂ ਨੂੰ ਸਰਕਾਰੀ ਹਸਪਤਾਲ ਤਪਾ ਪਹੁੰਚਾਇਆ ਗਿਆ,ਜਿੱਥੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖਮੀ ਹੈ ਜਿਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦੇ ਦਿੱਤੀ ਗਈ ਹੈ। ਇਹ ਹਾਦਸਾ ਇੱਕ ਅਣਪਛਾਤੇ ਵਾਹਨ ਦੀ ਟੱਕਰ ਦਾ ਜਾਪਦਾ ਹੈ।

ਮ੍ਰਿਤਕ ਦੀ ਪਹਿਚਾਣ 38 ਸਾਲ ਦੇ ਕਰਨਦੀਪ ਸਿੰਘ ਪੁੱਤਰ ਇੰਦਰਦੀਪ ਸਿੰਘ,ਵਾਸੀ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਉਹ ਵਾਪਸ ਮੋਟਰਸਾਈਕਲ ਦੇ ਸਵਾਰ ਹੋ ਕੇ ਆਪਣੇ ਸ਼ਹਿਰ ਰਾਮਪੁਰਾ ਜਾ ਰਿਹਾ ਸੀ। ਨਾਲ ਦੇ ਸਾਥੀ ਜਖਮੀ ਦਾ ਇਲਾਜ ਤਪਾ ਮੰਡੀਸਰ ਕਹਿ ਰਿਹਾ ਹਸਪਤਲ ਵਿੱਚ ਕਰਵਾਇਆ ਜਾ ਰਿਹਾ ਜੋ ਗੰਭੀਰ ਜ਼ਖਮੀ ਹੈ।

ਇਸ ਮਾਮਲੇ ਨੂੰ ਲੈ ਕੇ ਸੜਕ ਸੁਰੱਖਿਆ ਫੋਰਸ ਦੇ ਪੁਲਿਸ ਮੁਲਾਜ਼ਮਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹਨਾਂ ਨੂੰ ਇੱਕ ਸੜਕ ਹਾਦਸੇ ਦੀ ਜਾਣਕਾਰੀ ਮਿਲੀ ਸੀ। ਮਿਲੀ ਜਾਣਕਾਰੀ ਅਨੁਸਾਰ ਉਹਨ੍ਹਾਂ ਕਿਹਾ ਕਿ ਇਸ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖਮੀ ਹੈ। ਇਸ ਨੂੰ ਲੈਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸੇ ਤਰਾਂ ਹੀ ਸੋਮਵਾਰ ਨੂੰ ਜਲੰਧਰ ਦੇ ਪੀਏਪੀ ਚੌਕ ‘ਤੇ ਇੱਕ ਟਰੱਕ ਦੀ ਪੰਜਾਬ ਰੋਡਵੇਜ਼ ਦੀ ਬੱਸ ਅਤੇ ਇੱਕ ਨਿੱਜੀ ਬੱਸ ਨਾਲ ਟੱਕਰ ਹੋ ਗਈ। ਬੱਸ ਪਹਿਲਾਂ ਇੱਕ ਟਰੱਕ ਨਾਲ ਟਕਰਾ ਗਈ, ਫਿਰ ਇੱਕ ਨਿੱਜੀ ਬੱਸ ਨਾਲ। ਇਸ ਹਾਦਸੇ ਵਿੱਚ ਬੱਸ ਪੂਰੀ ਤਰ੍ਹਾਂ ਖ਼ਤਮ ਹੋ ਗਈ, ਅਤੇ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਬਾਬਾ ਫਰੀਦ ਯੂਨੀਵਰਸਿਟੀ ਦੀ ਇੱਕ ਬੱਸ ਗਿੱਦੜਬਾਹਾ-ਮਲੋਟ ਰੋਡ ‘ਤੇ ਥੇਹਰੀ ਨੇੜੇ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਬੱਸ ਵਿੱਚ ਯੂਨੀਵਰਸਿਟੀ ਸਟਾਫ਼ ਅਤੇ ਵਿਦਿਆਰਥੀ ਸਵਾਰ ਸਨ।

ਪੰਜਾਬ ਸਰਕਾਰ ਵੱਲੋਂ ਧੁੰਦ ਦੇ ਚਲਦੇ ਸੜਕ ਹਾਦਸਿਆਂ ਤੋਂ ਬਚਣ ਲਈ ਜਰੂਰੀ ਹਦਾਇਤਾਂ

ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਕਾਰਨ ਹੋਣ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਦੀ ਰੋਕਥਾਮ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਭਰ ਵਿੱਚ ਸੁਰੱਖਿਅਤ ਸਕੂਲ ਵਾਹਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੀ ਜਾਨੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਮਾਨ ਸਰਕਾਰ ਦੀ ਸਪਸ਼ਟ ਨੀਤੀ ਹੈ ਕਿ ਸੂਬੇ ਦਾ ਹਰ ਬੱਚਾ ਸੁਰੱਖਿਅਤ ਮਾਹੌਲ ਵਿਚ ਘਰ ਤੋਂ ਸਕੂਲ ਅਤੇ ਸਕੂਲ ਤੋਂ ਘਰ ਵਾਪਸ ਪਹੁੰਚੇ। ਇਸੇ ਦ੍ਰਿਸ਼ਟੀਕੋਣ ਅਧੀਨ ਸਰਦੀਆਂ ਅਤੇ ਧੁੰਦ ਦੇ ਮੌਸਮ ਦੌਰਾਨ ਸਕੂਲ ਵਾਹਨਾਂ ਨਾਲ ਸੰਬੰਧਿਤ ਸਾਰੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀ ਸੇਫ਼ ਸਕੂਲ ਵਾਹਨ ਨੀਤੀ ਅਧੀਨ ਸੂਬੇ ਭਰ ਵਿਚ ਸਕੂਲ ਵਾਹਨਾਂ ਦੀ ਨਿਯਮਤ ਚੈਕਿੰਗ ਕੀਤੀ ਜਾਵੇਗੀ ਅਤੇ ਨੀਤੀ ਦੇ ਸਾਰੇ ਨਿਰਧਾਰਿਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਾਅ ਕੀਤਾ ਜਾ ਸਕੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਧੁੰਦ ਦੇ ਮੌਸਮ ਦੌਰਾਨ ਸਕੂਲ ਵਾਹਨਾਂ ਦੇ ਸੁਰੱਖਿਅਤ ਸੰਚਾਲਨ ਲਈ ਵਿਜ਼ੀਬਿਲਟੀ ਯਕੀਨੀ ਬਣਾਉਣਾ, ਵਾਹਨਾਂ ਦੀ ਗਤੀ ਘਟਾਉਣਾ, ਰਿਫਲੈਕਟਰਾਂ ਦੀ ਵਰਤੋਂ ਅਤੇ ਹੈੱਡਲਾਈਟਸ ਤੇ ਫੋਗ ਲਾਈਟਸ ਚਾਲੂ ਰੱਖਣਾ ਲਾਜ਼ਮੀ ਕੀਤਾ ਗਿਆ ਹੈ। ਇਸ ਸਬੰਧੀ ਡਰਾਈਵਰਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਨੇ ਸਕੂਲਾਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਧੁੰਦ ਕਾਰਨ ਸਕੂਲੀ ਵਾਹਨ ਦੇਰੀ ਨਾਲ ਸਕੂਲ ਪਹੁੰਚਦੇ ਹਨ, ਤਾਂ ਕਿਸੇ ਵੀ ਤਰ੍ਹਾਂ ਦਾ ਦਬਾਅ ਨਾ ਬਣਾਇਆ ਜਾਵੇ। ਸਥਿਤੀ ਨੂੰ ਸਮਝਦਿਆਂ ਸਕੂਲੀ ਵਾਹਨਾਂ ਵਿੱਚ ਸਫ਼ਰ ਕਰ ਰਹੇ ਬੱਚਿਆਂ ਅਤੇ ਮੁਲਾਜ਼ਮਾਂ ਦੀ ਜਾਨੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੀਮਤ ‘ਤੇ ਬੱਚਿਆਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad