Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਇਤਿਹਾਸਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਵਾਅਦਾ ਪੂਰਾ ਕੀਤਾ — ਡਾ. ਇੰਦਰਬੀਰ ਸਿੰਘ ਨਿੱਜਰ

Latest News: ਆਮ ਆਦਮੀ ਪਾਰਟੀ ਦੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ-ਸ਼੍ਰੀ ਅੰਮ੍ਰਿਤਸਰ ਸਾਹਿਬ (ਸ਼ਹਿਰ ਦੇ ਅੰਦਰੂਨੀ ਹਿੱਸੇ), ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ਼੍ਰੀ ਆਨੰਦਪੁਰ ਸਾਹਿਬ) ਨੂੰ “ਪਵਿੱਤਰ ਸ਼ਹਿਰ” ਦਾ ਦਰਜਾ ਦੇਣ ਦੇ ਇਤਿਹਾਸਕ ਫ਼ੈਸਲੇ ਦਾ ਤਹਿ ਦਿਲੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਆਮ ਆਦਮੀ ਪਾਰਟੀ ਦੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ-ਸ਼੍ਰੀ ਅੰਮ੍ਰਿਤਸਰ ਸਾਹਿਬ (ਸ਼ਹਿਰ ਦੇ ਅੰਦਰੂਨੀ ਹਿੱਸੇ), ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ਼੍ਰੀ ਆਨੰਦਪੁਰ ਸਾਹਿਬ) ਨੂੰ “ਪਵਿੱਤਰ ਸ਼ਹਿਰ” ਦਾ ਦਰਜਾ ਦੇਣ ਦੇ ਇਤਿਹਾਸਕ ਫ਼ੈਸਲੇ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੀ ਰੂਹਾਨੀ ਵਿਰਾਸਤ, ਸਿੱਖ ਇਤਿਹਾਸ ਅਤੇ ਧਾਰਮਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ ਵਾਲਾ ਕਦਮ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਇਤਿਹਾਸਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਵਾਅਦਾ ਪੂਰਾ ਕੀਤਾ ਹੈ ।

ਡਾ. ਨਿੱਜਰ ਨੇ ਕਿਹਾ ਕਿ ਇਹ ਪਵਿੱਤਰ ਉਪਰਾਲਾ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ ਅਸੀਸ ਅਤੇ ਕਿਰਪਾ ਨਾਲ ਸੰਭਵ ਹੋਇਆ ਹੈ, ਜੋ ਸਿਰਫ਼ ਸਿੱਖ ਕੌਮ ਹੀ ਨਹੀਂ ਸਗੋਂ ਪੂਰੀ ਮਨੁੱਖਤਾ ਲਈ ਮਾਣ ਦੀ ਗੱਲ ਹੈ। ਉਨ੍ਹਾਂ ਇਸ ਫ਼ੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਗੂ ਮਨੀਸ਼ ਸਿਸੋਦੀਆ ਦਾ ਵਿਸ਼ੇਸ਼ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਜਿਹੜਾ ਕੰਮ ਆਪਣੇ ਆਪ ਨੂੰ ਪੰਥਕ ਕਹਾਉਣ ਵਾਲੀਆਂ ਪਾਰਟੀਆਂ ਦਹਾਕਿਆਂ ਤੱਕ ਨਹੀਂ ਕਰ ਸਕੀਆਂ, ਉਹ ਕੰਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਨੇ ਕਰ ਦਿਖਾਇਆ ਹੈ, ਜੋ ਸਰਕਾਰ ਦੀ ਨੀਯਤ ਅਤੇ ਨੀਤੀਆਂ ਨੂੰ ਸਪਸ਼ਟ ਕਰਦਾ ਹੈ।

ਡਾ. ਨਿੱਜਰ ਨੇ ਦੱਸਿਆ ਕਿ ਪਵਿੱਤਰ ਸ਼ਹਿਰਾਂ ਦੀ ਮਰਿਆਦਾ ਕਾਇਮ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਐਕਸਾਈਜ਼ ਵਿਭਾਗ ਨੂੰ ਸ਼ਰਾਬ, ਪਸ਼ੂ ਪਾਲਣ ਵਿਭਾਗ ਨੂੰ ਮੀਟ ਅਤੇ ਹੈਲਥ ਤੇ ਫੈਮਿਲੀ ਵੈਲਫੇਅਰ ਵਿਭਾਗ ਨੂੰ ਤੰਬਾਕੂ ਤੇ ਨਸ਼ੀਲੇ ਪਦਾਰਥ ਦੀ ਵਿਕਰੀ ਰੋਕਣ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਆਪ ਸਰਕਾਰ ਗੁਰੂਆਂ ਦੀ ਬਾਣੀ ਅਤੇ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਪੰਜਾਬ ਦੀ ਧਾਰਮਿਕ, ਸੱਭਿਆਚਾਰਕ ਅਤੇ ਆਧਿਆਤਮਿਕ ਪਛਾਣ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਫ਼ੈਸਲਾ ਪੰਜਾਬ ਦੀ ਰੂਹਾਨੀ ਧਰੋਹਰ ਲਈ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News