Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

ਅਰਥ- ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ । ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ ।੧। ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ । ਉਹੀ ਪਰਮਾਤਮਾ ਜਗਤ ਦਾ ਮੂਲ ਹੈ ।ਰਹਾਉ। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । ਹੇ ਦਾਸ ਨਾਨਕ! (ਆਖ—ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ।੨।੫।੬੯।

Read Latest News and Breaking News at Daily Post TV, Browse for more News

Ad
Ad

Punjab District News