ਨੌਜਵਾਨ ਦੀ ਲਾਸ਼ ਮਿਲਣ ‘ਤੇ ਫ਼ੈਲੀ ਸਨਸਨੀ, ਮੌਕੇ ‘ਤੇ ਪਹੁੰਚ ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ
Body of young man found; ਸਮਾਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਮਾਣਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਸਾਹਮਣੇ ਗਲੀ ਵਿੱਚ, ਮੋਤੀਆ ਬਾਜ਼ਾਰ ਨੇੜੇ ਇੱਕ ਘਰ ਤੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਘਰ ਵਿੱਚੋਂ ਬਦਬੂ ਆਉਣ ਤੋਂ ਬਾਅਦ ਪੜੋਸੀਆਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸਮਾਣਾ ਸਿਟੀ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੜੋਸੀਆਂ ਨੂੰ ਪਿਛਲੇ ਕੁਝ ਦਿਨਾਂ ਤੋਂ ਘਰ ਵਿੱਚੋਂ ਬਦਬੂ ਆ ਰਹੀ ਸੀ, ਜਿਸ ਤੋਂ ਬਾਅਦ ਸਿਟੀ ਪੁਲਿਸ ਸਮਾਣਾ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਸਹਾਇਕ ਥਾਣੇਦਾਰ ਪੂਰਨ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਘਰ ਦੇ ਦੂਜੇ ਪਾਸੇ ਵਾਲੇ ਰਸਤੇ ਤੋਂ ਅੰਦਰ ਦਾਖ਼ਲ ਹੋ ਕੇ ਜਦੋਂ ਜਾਂਚ ਕੀਤੀ ਗਈ ਤਾਂ ਅੰਦਰ ਇੱਕ ਨੌਜਵਾਨ ਦੀ ਲਾਸ਼ ਪਈ ਹੋਈ ਮਿਲੀ।
ਮ੍ਰਿਤਕ ਦੀ ਪਛਾਣ ਤਜਿੰਦਰ ਸਿੰਘ, ਪੁੱਤਰ ਜਰਨੈਲ ਸਿੰਘ, ਉਮਰ ਕਰੀਬ 25 ਸਾਲ ਵਜੋਂ ਹੋਈ ਹੈ। ਪੁਲਿਸ ਵੱਲੋਂ ਮ੍ਰਿਤਕ ਦੇ ਪਿਤਾ ਨੂੰ ਮੌਕੇ ’ਤੇ ਬੁਲਾਇਆ ਗਿਆ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਮਾਣਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।
ਪੁਲਿਸ ਅਨੁਸਾਰ ਮੌਤ ਦੇ ਕਾਰਨਾਂ ਬਾਰੇ ਹਾਲੇ ਸਪਸ਼ਟ ਨਹੀਂ ਹੋ ਸਕਿਆ ਹੈ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਪੂਰਨ ਸਿੰਘ (ਸਹਾਇਕ ਥਾਣੇਦਾਰ, ਸਿਟੀ ਸਮਾਣਾ)“ਸੂਚਨਾ ਮਿਲਣ ’ਤੇ ਅਸੀਂ ਮੌਕੇ ’ਤੇ ਪਹੁੰਚੇ। ਘਰ ਦੇ ਅੰਦਰੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।”
ਮ੍ਰਿਤਕ ਦਾ ਪਿਤਾ ਨੇ ਦੱਸਿਆ ਮੇਰਾ ਪੁੱਤਰ ਪਿਛਲੇ ਪੰਜ-ਛੇ ਸਾਲਾਂ ਤੋਂ ਇੱਥੇ ਅਲੱਗ ਰਹਿੰਦਾ ਸੀ। ਉਸ ਦੀ ਵਿਆਹ ਹੋ ਚੁੱਕੀ ਸੀ, ਪਰ ਉਸ ਦੀ ਪਤਨੀ ਇੱਥੇ ਨਹੀਂ ਰਹਿੰਦੀ ਸੀ।”
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ।