Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਨਵੇਂ ਸਾਲ ਤੋਂ ਪਹਿਲਾਂ ਵੈਸ਼ਨੋ ਦੇਵੀ ਯਾਤਰਾ ਨਿਯਮਾਂ ‘ਚ ਵੱਡਾ ਬਦਲਾਅ, ਸ਼ਰਧਾਲੂਆਂ ਲਈ ਸਖ਼ਤ ਦਿਸ਼ਾ- ਨਿਰਦੇਸ਼ ਜਾਰੀ

Shri Mata Vaishno Devi Yatra new rules: ਨਵੇਂ ਸਾਲ ਦੇ ਮੌਕੇ ’ਤੇ ਵੈਸ਼ਨੋ ਦੇਵੀ ਮੰਦਰ ਵਿੱਚ ਸ਼ਰਧਾਲੂਆਂ ਦੀ ਵੱਡੀ ਭੀੜ ਦੀ ਸੰਭਾਵਨਾ ਨੂੰ ਦੇਖਦੇ ਹੋਏ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਵੱਲੋਂ ਯਾਤਰਾ ਨਿਯਮਾਂ ਵਿੱਚ ਅਹਿਮ ਸੋਧ ਕੀਤੀ ਗਈ ਹੈ। ਭੀੜ ’ਤੇ ਕਾਬੂ ਪਾਉਣ, ਸੁਰੱਖਿਆ ਵਧਾਉਣ ਅਤੇ ਐਮਰਜੈਂਸੀ ਹਾਲਾਤਾਂ ਨਾਲ ਨਿਬਟਣ ਲਈ ਚੜ੍ਹਾਈ ਅਤੇ ਉਤਰਾਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਵੇਂ ਸਾਲ ਤੋਂ ਪਹਿਲਾਂ ਵੈਸ਼ਨੋ ਦੇਵੀ ਯਾਤਰਾ ਨਿਯਮਾਂ ‘ਚ ਵੱਡਾ ਬਦਲਾਅ, ਸ਼ਰਧਾਲੂਆਂ ਲਈ ਸਖ਼ਤ ਦਿਸ਼ਾ- ਨਿਰਦੇਸ਼ ਜਾਰੀ

Shri Mata Vaishno Devi Yatra new rules: ਨਵੇਂ ਸਾਲ ਦੇ ਮੌਕੇ ’ਤੇ ਵੈਸ਼ਨੋ ਦੇਵੀ ਮੰਦਰ ਵਿੱਚ ਸ਼ਰਧਾਲੂਆਂ ਦੀ ਵੱਡੀ ਭੀੜ ਦੀ ਸੰਭਾਵਨਾ ਨੂੰ ਦੇਖਦੇ ਹੋਏ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਵੱਲੋਂ ਯਾਤਰਾ ਨਿਯਮਾਂ ਵਿੱਚ ਅਹਿਮ ਸੋਧ ਕੀਤੀ ਗਈ ਹੈ। ਭੀੜ ’ਤੇ ਕਾਬੂ ਪਾਉਣ, ਸੁਰੱਖਿਆ ਵਧਾਉਣ ਅਤੇ ਐਮਰਜੈਂਸੀ ਹਾਲਾਤਾਂ ਨਾਲ ਨਿਬਟਣ ਲਈ ਚੜ੍ਹਾਈ ਅਤੇ ਉਤਰਾਈ ਦੋਵਾਂ ਲਈ ਨਵੇਂ ਅਤੇ ਸਖ਼ਤ ਨਿਯਮ ਲਾਗੂ ਕਰ ਦਿੱਤੇ ਗਏ ਹਨ।

ਸੋਧੇ ਗਏ ਨਿਯਮਾਂ ਅਨੁਸਾਰ, ਸ਼ਰਧਾਲੂਆਂ ਨੂੰ RFID (ਰੇਡੀਓ ਫ੍ਰੀਕੁਐਂਸੀ ਆਈਡੈਂਟੀਫਿਕੇਸ਼ਨ) ਕਾਰਡ ਪ੍ਰਾਪਤ ਕਰਨ ਤੋਂ ਬਾਅਦ 10 ਘੰਟਿਆਂ ਦੇ ਅੰਦਰ ਆਪਣੀ ਯਾਤਰਾ ਸ਼ੁਰੂ ਕਰਨੀ ਲਾਜ਼ਮੀ ਹੋਵੇਗੀ। ਇਸਦੇ ਨਾਲ ਹੀ ਦਰਸ਼ਨ ਪੂਰੇ ਕਰਨ ਤੋਂ ਬਾਅਦ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ 24 ਘੰਟਿਆਂ ਦੇ ਅੰਦਰ ਕਟੜਾ ਬੇਸ ਕੈਂਪ ਵਾਪਸ ਜਾਣਾ ਪਵੇਗਾ। ਇਹ ਨਵੇਂ ਨਿਯਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ।

ਸ਼ਰਾਈਨ ਬੋਰਡ ਨੇ ਦੱਸਿਆ ਕਿ ਪਹਿਲਾਂ RFID ਕਾਰਡ ਮਿਲਣ ਤੋਂ ਬਾਅਦ ਯਾਤਰਾ ਸ਼ੁਰੂ ਕਰਨ ਲਈ ਕੋਈ ਨਿਰਧਾਰਤ ਸਮਾਂ ਸੀਮਾ ਨਹੀਂ ਸੀ। ਕਈ ਸ਼ਰਧਾਲੂ ਦਰਸ਼ਨ ਤੋਂ ਬਾਅਦ ਭਵਨ ਖੇਤਰ ਵਿੱਚ ਕਈ ਦਿਨ ਤੱਕ ਰਹਿੰਦੇ ਸਨ, ਜਿਸ ਨਾਲ ਅਕਸਰ ਭੀੜ, ਟ੍ਰੈਫਿਕ ਜਾਮ ਅਤੇ ਸੁਰੱਖਿਆ ਸੰਬੰਧੀ ਮੁਸ਼ਕਲਾਂ ਪੈਦਾ ਹੁੰਦੀਆਂ ਸਨ।

ਸ਼ਰਾਈਨ ਬੋਰਡ ਵੱਲੋਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਵੇਂ ਨਿਯਮਾਂ ਦੀ ਪਾਲਣਾ ਕਰਨ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ, ਤਾਂ ਜੋ ਯਾਤਰਾ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ ।

Read Latest News and Breaking News at Daily Post TV, Browse for more News

Ad
Ad

Punjab District News