Journalism Of Hope
BREAKING NEWS
ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਨਵੇਂ ਸਾਲ ‘ਤੇ ਪੰਜਾਬ ਚ ਹਮਲੇ ਦੀ ਇਨਪੁੱਟ, 1 ਸ਼ੱਕੀ ਗ੍ਰਿਫ਼ਤਾਰ

Pathankot Police: ਪਠਾਨਕੋਟ ਪੁਲਿਸ ਨੇ ਫੌਜ, ਹਵਾਈ ਸੈਨਾ ਅਤੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਦੇ ਨਾਲ ਮਿਲ ਕੇ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਇੱਕ ਤਲਾਸ਼ੀ ਅਭਿਆਨ ਸ਼ੁਰੂ ਕੀਤਾ। Punjab High Alert on New Year: ਨਵੇਂ ਸਾਲ ਵਾਲੇ ਦਿਨ ਪੰਜਾਬ ‘ਚ ਹਮਲੇ ਦੇ ਇਨਪੁੱਟ ਮਿਲੇ ਹਨ। ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਹਾਈ ਅਲਰਟ ਜਾਰੀ ਕੀਤਾ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਵੇਂ ਸਾਲ ‘ਤੇ ਪੰਜਾਬ ਚ ਹਮਲੇ ਦੀ ਇਨਪੁੱਟ, 1 ਸ਼ੱਕੀ ਗ੍ਰਿਫ਼ਤਾਰ

Pathankot Police: ਪਠਾਨਕੋਟ ਪੁਲਿਸ ਨੇ ਫੌਜ, ਹਵਾਈ ਸੈਨਾ ਅਤੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਦੇ ਨਾਲ ਮਿਲ ਕੇ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਇੱਕ ਤਲਾਸ਼ੀ ਅਭਿਆਨ ਸ਼ੁਰੂ ਕੀਤਾ।

Punjab High Alert on New Year: ਨਵੇਂ ਸਾਲ ਵਾਲੇ ਦਿਨ ਪੰਜਾਬ ‘ਚ ਹਮਲੇ ਦੇ ਇਨਪੁੱਟ ਮਿਲੇ ਹਨ। ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਹਾਈ ਅਲਰਟ ਜਾਰੀ ਕੀਤਾ ਹੈ। ਇਸ ਇਨਪੁੱਟ ਤੋਂ ਬਾਅਦ ਪਠਾਨਕੋਟ ‘ਚ ਸਰਚ ਮੁਹਿੰਮ ਲਗਾਤਾਰ ਜਾਰੀ ਹੈ। ਰਿਪੋਰਟਾਂ ਤੋਂ ਬਾਅਦ ਪਠਾਨਕੋਟ ਵਿੱਚ ਸੁਰੱਖਿਆ ਏਜੰਸੀਆਂ ਦੇ ਤਲਾਸ਼ੀ ਅਭਿਆਨ ਦੂਜੇ ਦਿਨ ਵੀ ਜਾਰੀ ਰਹੇ।

ਏਜੰਸੀਆਂ ਨੇ ਪਠਾਨਕੋਟ ਪੁਲਿਸ ਨੂੰ ਸੂਚਿਤ ਕੀਤਾ ਕਿ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜਿਆ ਇੱਕ ਪਾਕਿਸਤਾਨੀ ਅੱਤਵਾਦੀ ਸਰਹੱਦ ਪਾਰ ਕਰ ਗਿਆ ਹੈ ਤੇ ਪਠਾਨਕੋਟ ਜ਼ਿਲ੍ਹੇ ਦੀ ਇੱਕ ਧਰਮਸ਼ਾਲਾ ਵਿੱਚ ਲੁਕਿਆ ਹੋਇਆ ਹੈ। ਇਸ ਤੋਂ ਬਾਅਦ, ਪਠਾਨਕੋਟ ਪੁਲਿਸ ਨੇ ਫੌਜ, ਹਵਾਈ ਸੈਨਾ ਅਤੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਦੇ ਨਾਲ ਮਿਲ ਕੇ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਇੱਕ ਤਲਾਸ਼ੀ ਅਭਿਆਨ ਸ਼ੁਰੂ ਕੀਤਾ।

ਪਠਾਨਕੋਟ ਏਅਰਬੇਸ ਦੇ ਆਲੇ ਦੁਆਲੇ ਦੇ ਖੇਤਰਾਂ ਦੀ ਤਲਾਸ਼ੀ ਲਈ ਗਈ, ਜਿਸ ਵਿੱਚ ਝਾੜੀਆਂ ਅਤੇ ਖੇਤ ਵੀ ਸ਼ਾਮਲ ਹਨ। ਪੁਲਿਸ ਨੇ ਇੱਕ ਸ਼ੱਕੀ, ਗੁੱਜਰ ਬਿੱਲੂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਇਸ ਸਮੇਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਕਠੂਆ ਵਿੱਚ ਕੁਝ ਵਿਅਕਤੀਆਂ ਦੇ ਲੁਕੇ ਹੋਣ ਦਾ ਸ਼ੱਕ

ਸੁਰੱਖਿਆ ਏਜੰਸੀਆਂ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਹੈ ਕਿ ਕੁਝ ਪਾਕਿਸਤਾਨੀ ਅੱਤਵਾਦੀ ਕਠੂਆ ਖੇਤਰ ਦੇ ਜੰਗਲਾਂ ਵਿੱਚ ਲੁਕੇ ਹੋਏ ਹਨ ਤੇ ਪਠਾਨਕੋਟ ਵਿੱਚ ਦਾਖਲ ਹੋਣ ਦੀ ਤਿਆਰੀ ਵਿੱਚ ਹਨ। ਕਠੂਆ ਵਿੱਚ ਬਸੋਹਲੀ ਅਤੇ ਲਖਨਪੁਰ ਪਠਾਨਕੋਟ ਸਰਹੱਦ ਦੇ ਨਾਲ ਲੱਗਦੇ ਹਨ। ਨਤੀਜੇ ਵਜੋਂ, ਪੁਲਿਸ ਇਨ੍ਹਾਂ ਖੇਤਰਾਂ ਵਿੱਚ ਸਖ਼ਤ ਨਜ਼ਰ ਰੱਖ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News