Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

ਹੈਰੋਇਨ ਦੀ ਇਹ ਖੇਪ ਪਾਕਿਸਤਾਨ-ਅਧਾਰਤ ਤਸਕਰ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਫਾਜ਼ਿਲਕਾ, 27 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ […]
By : Updated On: 28 Dec 2025 18:24:PM
ਹੈਰੋਇਨ ਦੀ ਇਹ ਖੇਪ ਪਾਕਿਸਤਾਨ-ਅਧਾਰਤ ਤਸਕਰ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਫਾਜ਼ਿਲਕਾ, 27 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਸ਼ਤਿਹਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਢਾਂਡੀ ਕਦੀਮ, ਜਲਾਲਾਬਾਦ, ਫਾਜ਼ਿਲਕਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।

ਡੀਜੀਪੀ ਨੇ ਕਿਹਾ ਕਿ ਇਹ ਖੇਪ ਅੱਗੇ ਸੂਬੇ ਭਰ ਵਿੱਚ ਡਿਲੀਵਰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਫਾਜ਼ਿਲਕਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਖਾਸ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਐਸਐਸਓਸੀ ਫਾਜ਼ਿਲਕਾ ਦੀ ਪੁਲਿਸ ਟੀਮ ਨੇ ਬੀਐਸਐਫ ਨਾਲ ਮਿਲ ਕੇ ਜਲਾਲਾਬਾਦ ਖੇਤਰ ਵਿੱਚ ਵਿਸ਼ੇਸ਼ ਗੁਪਤ ਆਪਰੇਸ਼ਨ ਚਲਾਇਆ। ਇਸ ਆਪਰੇਸ਼ਨ ਦੌਰਾਨ, ਸ਼ੱਕੀ ਵਿਅਕਤੀ ਨੂੰ ਫਾਜ਼ਿਲਕਾ ਦੇ ਪਿੰਡ ਢਾਂਡੀ ਕਦੀਮ ਦੇ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੀ ਨਿੱਜੀ ਤਲਾਸ਼ੀ ਦੌਰਾਨ, ਉਸ ਕੋਲੋਂ 5.11 ਕਿਲੋ ਹੈਰੋਇਨ ਬਰਾਮਦ ਕੀਤੀ ਗਈ।  

ਇਸ ਸਬੰਧੀ, ਐਫਆਈਆਰ ਨੰਬਰ 21 ਮਿਤੀ 27-12-2025 ਨੂੰ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਦਰਜ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News