Banner
Banner

ਸ਼ਹੀਦ ਭਗਤ ਸਿੰਘ ਚੌਂਕ ਨੇੜੇ ਕੋਰੀਅਰ ਦੀ ਦੁਕਾਨ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ

Latest News: ਕਪੂਰਥਲਾ ਦੇ ਸ਼ਹੀਦ ਭਗਤ ਸਿੰਘ ਚੌਕ ‘ਤੇ ਸਥਿਤ ਸ਼ਿਵ ਮੰਦਰ ਨੇੜੇ ਇੱਕ ਕੋਰੀਅਰ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਸਮੇਂ ਸਿਰ ਕਾਰਵਾਈ ਕਰਦਿਆਂ ਅੱਗ ‘ਤੇ ਕਾਬੂ ਪਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਇਰਮੈਨ ਗੁਰਪ੍ਰੀਤ […]
Khushi
By : Published: 28 Dec 2025 19:25:PM
ਸ਼ਹੀਦ ਭਗਤ ਸਿੰਘ ਚੌਂਕ ਨੇੜੇ ਕੋਰੀਅਰ ਦੀ ਦੁਕਾਨ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ

Latest News: ਕਪੂਰਥਲਾ ਦੇ ਸ਼ਹੀਦ ਭਗਤ ਸਿੰਘ ਚੌਕ ‘ਤੇ ਸਥਿਤ ਸ਼ਿਵ ਮੰਦਰ ਨੇੜੇ ਇੱਕ ਕੋਰੀਅਰ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਸਮੇਂ ਸਿਰ ਕਾਰਵਾਈ ਕਰਦਿਆਂ ਅੱਗ ‘ਤੇ ਕਾਬੂ ਪਾ ਲਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਇਰਮੈਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਭਗਤ ਸਿੰਘ ਚੌਕ ਨੇੜੇ ਇੱਕ ਕੋਰੀਅਰ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਭੇਜੀ ਗਈ, ਜਿੱਥੇ ਟੀਮ ਨੇ ਜਲਦੀ ਅੱਗ ‘ਤੇ ਕਾਬੂ ਪਾ ਲਿਆ।

ਉਨ੍ਹਾਂ ਕਿਹਾ ਕਿ ਅੱਗ ਕਾਰਨ ਹੋਏ ਨੁਕਸਾਨ ਦਾ ਅਜੇ ਅੰਦਾਜ਼ਾ ਨਹੀਂ ਲਗਾਇਆ ਜਾ ਸਕਿਆ, ਪਰ ਫਾਇਰ ਬ੍ਰਿਗੇਡ ਦੀ ਮੁਸਤੈਦੀ ਕਾਰਨ ਨੇੜਲੀਆਂ ਦੁਕਾਨਾਂ ਨੂੰ ਵੱਡੇ ਨੁਕਸਾਨ ਤੋਂ ਬਚਾਅ ਲਿਆ ਗਿਆ। ਘਟਨਾ ਤੋਂ ਬਾਅਦ ਕੁਝ ਸਮੇਂ ਲਈ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ।

Read Latest News and Breaking News at Daily Post TV, Browse for more News

Ad
Ad