Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਅੰਮ੍ਰਿਤਸਰ ਦੇ ਗੇਟ ਹਕੀਮਾਂ ਨੇੜੇ ਮਿਲਿਆ ਭਰੂਣ, ਪੁਲਿਸ ਨੇ ਕਬਜ਼ੇ ਵਿੱਚ ਲਿਆ; CCTV ਦੇ ਆਧਾਰ ’ਤੇ ਜਾਂਚ ਸ਼ੁਰੂ

Punjab News: ਅੰਮ੍ਰਿਤਸਰ ਸ਼ਹਿਰ ਦੇ ਗੇਟ ਹਕੀਮਾਂ ਇਲਾਕੇ ਵਿੱਚ ਇੱਕ ਭਰੂਣ ਮਿਲਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਰਾਹਗੀਰਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਭਰੂਣ ਸੜਕ ਕਿਨਾਰੇ ਪਿਆ ਹੋਇਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਹਕੀਮਾਂ ਗੇਟ ਥਾਣੇ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਭਰੂਣ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab News: ਅੰਮ੍ਰਿਤਸਰ ਸ਼ਹਿਰ ਦੇ ਗੇਟ ਹਕੀਮਾਂ ਇਲਾਕੇ ਵਿੱਚ ਇੱਕ ਭਰੂਣ ਮਿਲਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਰਾਹਗੀਰਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਭਰੂਣ ਸੜਕ ਕਿਨਾਰੇ ਪਿਆ ਹੋਇਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਹਕੀਮਾਂ ਗੇਟ ਥਾਣੇ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਭਰੂਣ ਨੂੰ ਕਬਜ਼ੇ ਵਿੱਚ ਲੈ ਲਿਆ।

CCTV ਵਿੱਚ ਕੈਦ ਪੂਰੀ ਘਟਨਾ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾਵੇਗੀ ਅਤੇ ਜਾਂਚ ਪੂਰੀ ਹੋਣ ਉਪਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ।

ਇਨਸਾਨੀਅਤ ਸ਼ਰਮਸਾਰ

ਜਿਸ ਵਿਅਕਤੀ ਨੇ ਪੁਲਿਸ ਨੂੰ ਸੂਚਨਾ ਦਿੱਤੀ, ਉਸ ਨੇ ਦੱਸਿਆ ਕਿ ਕੁਝ ਲੋਕ ਘਟਨਾ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਵੀਡੀਓ ਬਣਾਉਂਦੇ ਅਤੇ ਮਖੌਲ ਕਰਦੇ ਨਜ਼ਰ ਆਏ, ਜੋ ਸਮਾਜ ਲਈ ਸ਼ਰਮਨਾਕ ਗੱਲ ਹੈ। ਉਸ ਵਿਅਕਤੀ ਵੱਲੋਂ ਤੁਰੰਤ ਪੁਲਿਸ ਨੂੰ ਇਤਲਾਹ ਦਿੱਤੀ ਗਈ, ਜਿਸ ਨਾਲ ਸਮੇਂ ਸਿਰ ਕਾਰਵਾਈ ਸੰਭਵ ਹੋ ਸਕੀ।

ਇਸ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਕਈ ਸਵਾਲ ਖੜੇ ਹੋ ਰਹੇ ਹਨ। ਲੋਕ ਹੈਰਾਨ ਹਨ ਕਿ ਅਜਿਹਾ ਕਦਮ ਕਿਸ ਨੇ ਅਤੇ ਕਿਹੜੀਆਂ ਹਾਲਾਤਾਂ ਵਿੱਚ ਚੁੱਕਿਆ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀ ਨੂੰ ਪਛਾਣ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News