Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ ਸ਼ਹੀਦੀ ਜੋੜ ਮੇਲੇ ‘ਤੇ ਟੋਪੀ ਉਤਾਰਨ ਦਾ ਮਾਮਲਾ ਵਿਵਾਦਾਂ ‘ਚ, SGPC ਮੈਂਬਰਾਂ ਦਾ ਬਿਆਨ ਆਇਆ ਸਾਹਮਣੇ

Fatehgarh Sahib Nihang Singhs cap removal controversy ; ਫਤਿਹਗੜ੍ਹ ਸਾਹਿਬ ‘ਚ 25 ਤੋਂ 27 ਸਤੰਬਰ ਤੱਕ ਸ਼ਹੀਦੀ ਜੋੜ ਮੇਲੇ ਦੌਰਾਨ ਨਿਹੰਗ ਸਿੰਘਾਂ ਵੱਲੋਂ ਸ਼ਰਧਾਲੂਆਂ ਦੀ ਟੋਪੀਆਂ ਉਤਾਰਨ ਦੇ ਮਾਮਲੇ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ, ਨੌਜਵਾਨ ਨਿਹੰਗ ਸਿੰਘਾਂ ਵੱਲੋਂ ਸ਼ਹੀਦੀ ਜੋੜ ਮੇਲੇ ਦੌਰਾਨ ਟੋਪੀਆਂ ਪਹਿਣ ਕੇ ਆਏ ਸ਼ਰਧਾਲੂਆਂ ਦੀਆਂ ਟੋਪੀਆ ਉਤਰਵਾ ਦਿੱਤੀਆਂ ਗਈਆਂ ਸਨ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਫ਼ਤਹਿਗੜ੍ਹ ਸਾਹਿਬ ਸ਼ਹੀਦੀ ਜੋੜ ਮੇਲੇ ‘ਤੇ ਟੋਪੀ ਉਤਾਰਨ ਦਾ ਮਾਮਲਾ ਵਿਵਾਦਾਂ ‘ਚ, SGPC ਮੈਂਬਰਾਂ ਦਾ ਬਿਆਨ ਆਇਆ ਸਾਹਮਣੇ

Fatehgarh Sahib Nihang Singhs cap removal controversy ; ਫਤਿਹਗੜ੍ਹ ਸਾਹਿਬ ‘ਚ 25 ਤੋਂ 27 ਸਤੰਬਰ ਤੱਕ ਸ਼ਹੀਦੀ ਜੋੜ ਮੇਲੇ ਦੌਰਾਨ ਨਿਹੰਗ ਸਿੰਘਾਂ ਵੱਲੋਂ ਸ਼ਰਧਾਲੂਆਂ ਦੀ ਟੋਪੀਆਂ ਉਤਾਰਨ ਦੇ ਮਾਮਲੇ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ, ਨੌਜਵਾਨ ਨਿਹੰਗ ਸਿੰਘਾਂ ਵੱਲੋਂ ਸ਼ਹੀਦੀ ਜੋੜ ਮੇਲੇ ਦੌਰਾਨ ਟੋਪੀਆਂ ਪਹਿਣ ਕੇ ਆਏ ਸ਼ਰਧਾਲੂਆਂ ਦੀਆਂ ਟੋਪੀਆ ਉਤਰਵਾ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਨਿਹੰਗ ਸਿੰਘ ਨੇ ਟੋਪੀਆਂ ਆਪਣੇ ਬਰਛੇ ‘ਤੇ ਟੰਗ ਲਈਆਂ। ਬਰਛਾ ਪੂਰੀ ਤਰ੍ਹਾਂ ਟੋਪੀਆਂ ਨਾਲ ਭਰ ਗਿਆ ਸੀ।

ਇਸ ਦੌਰਾਨ ਇੱਕ ਵਿਅਕਤੀ ਨੇ ਇਸ ਘਟਨਾ ਦਾ ਵਿਰੋਧ ਕੀਤਾ। ਉਨ੍ਹਾਂ ਨੇ ਨਿਹੰਗ ਸਿੰਘਾਂ ਨੂੰ ਕਿਹਾ ਕਿ ਇਹ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਿੱਖ ਮਰਿਆਦਾ ਦੇ ਖਿਲਾਫ਼ ਹੈ। ਇਸ ਪੂਰੀ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਵਿਅਕਤੀ ਨਿਹੰਗ ਸਿੰਘਾਂ ਨੂੰ ਰੋਕ ਕੇ ਉਨ੍ਹਾਂ ਦੇ ਇਸ ਫੈਸਲੇ ਦਾ ਵਿਰੋਧ ਕਰ ਰਿਹਾ ਹੈ। ਉਹ ਕਹਿ ਰਿਹਾ ਹੈ ਕਿ ਤੁਸੀਂ ਇਹ ਜ਼ਬਰਦਸਤੀ ਨਹੀਂ ਕਰ ਸਕਦੇ।

ਐਸਜੀਪੀਸੀ ਮੈਂਬਰ ਦਾ ਬਿਆਨ

ਇਸ ਪੂਰੀ ਘਟਨਾ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਐਸਜੀਪੀਸੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਕਿਸੇ ਦੇ ਪਹਿਰਾਵੇ ਨੂੰ ਜ਼ਬਰਦਸਤੀ ਬਦਲਾਉਣਾ ਸਿੱਖ ਮਰਿਯਾਦਾ ਦੇ ਖਿਲਾਫ਼ ਹੈ।

ਇਸ ਘਟਨਾ ‘ਤੇ ਐਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਕਿ ਸੰਗਤਾਂ ਨੂੰ ਚਾਹੀਦਾ ਹੈ ਕਿ ਜੇਕਰ ਉਹ ਸ਼ਹੀਦੀ ਜੋੜ ਮੇਲੇ ‘ਤੇ ਚਲੇ ਹਨ ਤਾਂ ਉਹ ਸੁੰਦਰ ਦਸਤਾਰਾਂ ਤੇ ਸੁੰਦਰ ਪਹਿਰਾਵਾ ਪਹਿਣ ਕੇ ਜਾਣ। ਪਰ ਧਰਮ ਸਤਿਕਾਰ ਤੇ ਪਿਆਰ ਸਿਖਾਉਂਦਾ ਹੈ। ਧਰਮ ਜੋੜਦਾ ਹੈ ਨਾ ਕਿ ਤੋੜਦਾ ਹੈ, ਜੇਕਰ ਕਿਸੇ ਦੇ ਪਹਿਰਾਵੇ ਨੂੰ ਅਸੀਂ ਧੱਕੇ ਨਾਲ ਬਦਲਾਉਣ ਦੀ ਕੋਸ਼ਿਸ਼ ਕਰਦੇ ਹਾਂ ਤਾਂ ਕਈ ਵਾਰ ਮੰਨ ‘ਚ ਦਿੱਕਤ ਆਉਂਦੀ।

ਨਿਯਤ ਵਜੋਂ ਜਾਂ ਤੇ ਜਿਹੜੇ ਉੱਥੇ ਟੋਪੀਆਂ ਪਹਿਣ ਕੇ ਗਏ ਹਨ, ਨਾ ਤਾਂ ਉਹ ਗਲਤ ਹਨ ਤੇ ਨਾ ਹੀ ਜਿਹੜੇ ਹਟਾ ਰਹੇ ਹਨ, ਉਹ ਗਲਤ ਹਨ। ਪਰ ਧੱਕੇ ਨਾਲ ਕੁੱਝ ਕਰਨਾ ਉਹ ਵੀ ਸਹੀ ਨਹੀਂ, ਇਸ ਨਾਲ ਲੋਕਾਂ ਦੇ ਮੰਨ ਨੂੰ ਠੇਸ ਪਹੁੰਚਦੀ ਹੈ। ਸਾਨੂੰ ਉਨ੍ਹਾਂ ਨੂੰ ਪਿਆਰ ਨਾਲ ਸਮਝਾਉਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News