Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਚੰਗੇ ਭਵਿੱਖ ਦੀ ਤਲਾਸ਼ ‘ਚ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ, ਦੇਹ ਵਾਪਿਸ ਲਿਆਉਣ ਲਈ ਮਦਦ ਦੀ ਲਗਾਈ ਗੁਹਾਰ

Punjabi youth dies in Armenia; ਘਰ ਦੀ ਗਰੀਬੀ ਦੂਰ ਕਰਨ ਤੇ ਪਰਿਵਾਰ ਦਾ ਭਵਿੱਖ ਸੁਨਹਿਰਾ ਬਣਾਉਣ ਦੇ ਸੁਪਨੇ ਨਾਲ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅਰਮੀਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦਰਦਨਾਕ ਘਟਨਾ ਨਾਲ ਸ਼ਹਿਰ ਅਤੇ ਪਰਿਵਾਰ ’ਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੀ ਪਛਾਣ ਕਮਲ ਕੁਮਾਰ (21) ਪੁੱਤਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੰਗੇ ਭਵਿੱਖ ਦੀ ਤਲਾਸ਼ ‘ਚ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ, ਦੇਹ ਵਾਪਿਸ ਲਿਆਉਣ ਲਈ ਮਦਦ ਦੀ ਲਗਾਈ ਗੁਹਾਰ

Punjabi youth dies in Armenia; ਘਰ ਦੀ ਗਰੀਬੀ ਦੂਰ ਕਰਨ ਤੇ ਪਰਿਵਾਰ ਦਾ ਭਵਿੱਖ ਸੁਨਹਿਰਾ ਬਣਾਉਣ ਦੇ ਸੁਪਨੇ ਨਾਲ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅਰਮੀਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦਰਦਨਾਕ ਘਟਨਾ ਨਾਲ ਸ਼ਹਿਰ ਅਤੇ ਪਰਿਵਾਰ ’ਚ ਸੋਗ ਦੀ ਲਹਿਰ ਦੌੜ ਗਈ ਹੈ।

ਮ੍ਰਿਤਕ ਦੀ ਪਛਾਣ ਕਮਲ ਕੁਮਾਰ (21) ਪੁੱਤਰ ਬਲਵਿੰਦਰ ਸਿੰਘ, ਵਾਸੀ ਮੁਹੱਲਾ ਪੰਡੋਰੀ, ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਮ੍ਰਿਤਕ ਕਮਲ ਕੁਮਾਰ ਅਜੇ ਕੁਆਰਾ ਸੀ ਅਤੇ ਲਗਭਗ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਤਲਾਸ਼ ਵਿੱਚ ਵਿਦੇਸ਼ ਅਰਮੀਨੀਆ ਗਿਆ ਸੀ, ਜਿੱਥੇ ਉਹ ਇੱਕ ਹੋਟਲ ਵਿੱਚ ਮਿਹਨਤ-ਮਜ਼ਦੂਰੀ ਕਰਦਾ ਸੀ।

ਪਰਿਵਾਰ ਮੁਤਾਬਿਕ 27 ਦਿਸੰਬਰ ਦੀ ਰਾਤ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਕਮਲ ਕੁਮਾਰ ਪਰਿਵਾਰ ਦਾ ਇਕੱਲਾ ਕਮਾਉਣ ਵਾਲਾ ਸਹਾਰਾ ਸੀ ਅਤੇ ਉਸ ਦੀ ਮੌਤ ਨਾਲ ਵਿਧਵਾ ਮਾਂ ਤੋਂ ਉਸ ਦਾ ਆਖ਼ਰੀ ਆਸਰਾ ਵੀ ਛਿਨ ਗਿਆ।

ਆਰਥਿਕ ਤੰਗੀ ਨਾਲ ਜੂਝ ਰਹੇ ਪਰਿਵਾਰ ਲਈ ਇਹ ਸਦਮਾ ਅਸਹਿਨਸ਼ੀਲ ਬਣ ਗਿਆ ਹੈ। ਪਰਿਵਾਰ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕੋਲੋਂ ਮਦਦ ਦੀ ਗੁਹਾਰ ਲਗਾਉਂਦਿਆਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਨੂੰ ਭਾਰਤ ਵਾਪਸ ਮੰਗਵਾਇਆ ਜਾਵੇ, ਤਾਂ ਜੋ ਪਰਿਵਾਰ ਆਪਣੇ ਹੱਥੀਂ ਅੰਤਿਮ ਸਸਕਾਰ ਕਰ ਸਕੇ।

ਇਲਾਕੇ ’ਚ ਹਰ ਅੱਖ ਨਮ ਹੈ ਅਤੇ ਲੋਕਾਂ ਵੱਲੋਂ ਪਰਿਵਾਰ ਨਾਲ ਡੂੰਘੀ ਸਹਾਨੁਭੂਤੀ ਜਤਾਈ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News