Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਲੁਧਿਆਣਾ ਵਿੱਚ ਕਬਾੜ ਦੀ ਦੁਕਾਨ ਵਿੱਚ ਭਿਆਨਕ ਅੱਗ, ਕਰੋੜਾਂ ਦੇ ਨੁਕਸਾਨ ਦੀ ਅਸ਼ੰਕਾ

Latest News: ਲੁਧਿਆਣਾ ਦੇ ਚੰਦ ਸਿਨੇਮਾ ਦੇ ਨੇੜੇ ਬਸੰਤ ਨਗਰ ਗਲੀ ਨੰਬਰ 6 ਵਿੱਚ ਸਥਿਤ ਇੱਕ ਕਬਾੜ ਦੀ ਦੁਕਾਨ ਅੰਦਰ ਭਿਆਨਕ ਅੱਗ ਲੱਗਣ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਅੱਗ ਇੰਨੀ ਪ੍ਰਚੰਡੀ ਸੀ ਕਿ ਕੁਝ ਹੀ ਸਮੇਂ ਵਿੱਚ ਇਸਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਨਿਵਾਸੀਆਂ ਮੁਤਾਬਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਲੁਧਿਆਣਾ ਦੇ ਚੰਦ ਸਿਨੇਮਾ ਦੇ ਨੇੜੇ ਬਸੰਤ ਨਗਰ ਗਲੀ ਨੰਬਰ 6 ਵਿੱਚ ਸਥਿਤ ਇੱਕ ਕਬਾੜ ਦੀ ਦੁਕਾਨ ਅੰਦਰ ਭਿਆਨਕ ਅੱਗ ਲੱਗਣ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਅੱਗ ਇੰਨੀ ਪ੍ਰਚੰਡੀ ਸੀ ਕਿ ਕੁਝ ਹੀ ਸਮੇਂ ਵਿੱਚ ਇਸਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਸਥਾਨਕ ਨਿਵਾਸੀਆਂ ਮੁਤਾਬਕ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ ਦੱਸੀ ਜਾ ਰਹੀ ਹੈ। ਅੱਗ ਲੱਗਦੇ ਹੀ ਕਬਾੜ ਵਿੱਚ ਪਏ ਸਮਾਨ ਨੇ ਤੇਜ਼ੀ ਨਾਲ ਅੱਗ ਫੜ ਲਈ, ਜਿਸ ਨਾਲ ਅੱਗ ਬੇਕਾਬੂ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਕਰੀਬ 7 ਤੋਂ 10 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਗਈ। ਹਾਲਾਂਕਿ ਅੱਗ ਇੰਨੀ ਭਿਆਨਕ ਸੀ ਕਿ ਕਈ ਘੰਟਿਆਂ ਦੀ ਮਿਹਨਤ ਦੇ ਬਾਵਜੂਦ ਵੀ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਰਾਤ ਕਰੀਬ 11 ਵਜੇ ਲੱਗੀ ਸੀ ਜੋ ਰਾਤ 2 ਤੋਂ 3 ਵਜੇ ਤੱਕ ਭੜਕਦੀ ਰਹੀ।

ਅੱਗ ਦੀ ਘਟਨਾ ਦੌਰਾਨ ਕਬਾੜ ਦੀ ਦੁਕਾਨ ਅੰਦਰ ਖੜੀਆਂ ਕਈ ਗੱਡੀਆਂ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਅੱਗ ਕਾਰਨ ਕਰੋੜਾਂ ਰੁਪਏ ਦੇ ਨੁਕਸਾਨ ਦੀ ਅਸ਼ੰਕਾ ਜਤਾਈ ਜਾ ਰਹੀ ਹੈ।

ਮੌਕੇ ‘ਤੇ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਅਤੇ ਪੀਸੀਆਰ ਟੀਮਾਂ ਵੀ ਤਾਇਨਾਤ ਰਹੀਆਂ, ਜਿਨ੍ਹਾਂ ਵੱਲੋਂ ਭੀੜ ਨੂੰ ਕਾਬੂ ਵਿੱਚ ਰੱਖਣ ਦੇ ਨਾਲ ਨਾਲ ਟ੍ਰੈਫਿਕ ਨੂੰ ਵੀ ਡਾਇਵਰਟ ਕੀਤਾ ਗਿਆ, ਤਾਂ ਜੋ ਕੋਈ ਹੋਰ ਹਾਦਸਾ ਨਾ ਵਾਪਰੇ।

ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਫਾਇਰ ਡਿਪਾਰਟਮੈਂਟ ਅਤੇ ਪੁਲਿਸ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News