ਧੁੰਦ ਕਾਰਨ ਵਾਪਰਿਆ ਦਰਦਨਾਕ ਹਾਦਸਾ, ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ
Bathinda Road Accident; ਬਠਿੰਡਾ ਦੇ ਮਤੀਦਾਸ ਨਗਰ ਨਜ਼ਦੀਕ ਮਾਨਸਾ ਬਠਿੰਡਾ ਮੇਨ ਹਾਈਵੇ ਉੱਤੇ ਰਾਤ ਕਰੀਬ 3 ਵਜੇ ਧੁੰਦ ਕਾਰਨ ਟਰਾਲੇ ਅਤੇ ਪਿਕਅਪ ਗੱਡੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਦੋਨੋਂ ਵਾਹਨ ਬੁਰੀ ਤਰਾਂ ਨੁਕਸਾਨੇ ਗਏ। ਇਸ ਘਟਨਾ ‘ਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਦ ਕਿ ਇਕ ਵਿਅਕਤੀ ਗੰਭੀਰ ਰੂਪ ਜਖ਼ਮੀ ਹੋ ਗਿਆ। ਜਿਸਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਵਿਚ ਇਲਾਜ਼ ਲਈ ਭੇਜਿਆ ਗਿਆ।
ਇਸ ਸੜਕੀ ਹਾਦਸੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ ਗਈ ਜਿਨ੍ਹਾਂ ਨੇ ਮੌਕੇ ‘ਤੇ ਪਹੁੰਚ ਇਸ ਹਾਦਸੇ ਦਾ ਮੌਕੇ ‘ਤੇ ਪਹੁੰਚ ਕੇ ਸਹਾਰਾ ਜਨਸੇਵਾ ਟੀਮ ਦੀ ਮਦਦ ਨਾਲ ਜ਼ਖਮੀਆਂ ਨੂੰ ਬਠਿੰਡਾ ਸਰਕਾਰੀ ਹਸਪਤਾਲ ਦੇ ਵਿੱਚ ਭੇਜਿਆ ਗਿਆ। ਜਿੱਥੇ ਇੱਕ ਵਿਅਕਤੀ ਦੀ ਹਾਦਸੇ ਦੌਰਾਨ ਮੌਕੇ ‘ਤੇ ਮੌਤ ਹੋ ਗਈ। ਇੱਕ ਜਖ਼ਮੀ ਸਥਾਨਕ ਸਰਕਾਰੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ।
ਇਸ ਮਾਮਲੇ ਸਬੰਧੀ ਸਹਾਰਾ ਜਨ ਸੇਵਾ ਟੀਮ ਦੇ ਮੈਂਬਰ ਸੰਦੀਪ ਗੋਇਲ ਦੇ ਵੱਲੋਂ ਦੱਸਿਆ ਗਿਆ ਕਿ ਪਿਕਅਪ ਗੱਡੀ ਜੋ ਕਿ ਅੰਮ੍ਰਿਤਸਰ ਸਾਹਿਬ ਤੋਂ ਮੂਸੇਵਾਲਾ ਪਿੰਡ ਮਾਨਸਾ ਜਾ ਰਹੀ ਸੀ। ਜਿੱਥੇ ਧੁੰਦ ਕਾਰਨ ਟਰਾਲੇ ਦੇ ਨਾਲ ਪਿਕਅਪ ਗੱਡੀ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਬਾਕੀ ਜ਼ੇਰੇ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ।