Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਸਦਨ ‘ਚ ਹਰਪਾਲ ਚੀਮਾ ਦਾ ‘ਜੀ ਰਾਮ ਜੀ’ ਨਾਮ ਨੂੰ ਲੈ ਕੇ ਵੱਡਾ ਬਿਆਨ- ਕਿਹਾ…

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਕੇਂਦਰ ਸਰਕਾਰ ਵਲੋਂ ਮਨਰੇਗਾ ਦਾ ਨਾਂ ‘ਜੀ ਰਾਮ ਜੀ’ ਰੱਖਣ ਦੇ ਫ਼ੈਸਲੇ ਖ਼ਿਲਾਫ਼ ਮਤਾ ਲਿਆਂਦਾ ਗਿਆ ਹੈ, ਜਿਸ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਰੋਟੀ ਮਨਰੇਗਾ ਤੋਂ ਚੱਲਦੀ ਸੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਕੀਮ ਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਦਨ ‘ਚ ਹਰਪਾਲ ਚੀਮਾ ਦਾ ‘ਜੀ ਰਾਮ ਜੀ’ ਨਾਮ ਨੂੰ ਲੈ ਕੇ ਵੱਡਾ ਬਿਆਨ- ਕਿਹਾ…

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਕੇਂਦਰ ਸਰਕਾਰ ਵਲੋਂ ਮਨਰੇਗਾ ਦਾ ਨਾਂ ‘ਜੀ ਰਾਮ ਜੀ’ ਰੱਖਣ ਦੇ ਫ਼ੈਸਲੇ ਖ਼ਿਲਾਫ਼ ਮਤਾ ਲਿਆਂਦਾ ਗਿਆ ਹੈ, ਜਿਸ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਰੋਟੀ ਮਨਰੇਗਾ ਤੋਂ ਚੱਲਦੀ ਸੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਕੀਮ ਦਾ ਨਾਂ ਧਰਮ ਦੇ ਨਾਂ ‘ਤੇ ਰੱਖਿਆ ਗਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੋਇਆ ਹੈ ਕਿ ਸ੍ਰੀ ਰਾਮ ਜੀ ਦੇ ਨਾਂ ਪਿੱਛੇ ਲੁਕ ਕੇ ਭਾਜਪਾ ਨੇ ਦੇਸ਼ ਦੇ ਮਜ਼ਦੂਰਾਂ ‘ਤੇ ਹਮਲਾ ਬੋਲਿਆ ਹੈ।
ਸੂਬਿਆਂ ਦੇ ਅਧਿਕਾਰ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਰਾਮ ਜੀ ਸਾਡੇ ਲਈ ਬਹੁਤ ਪਵਿੱਤਰ ਹਨ, ਕਿਰਪਾ ਕਰਕੇ ਉਨ੍ਹਾਂ ਦੇ ਨਾਂ ਦਾ ਇਸਤੇਮਾਲ ਨਾ ਕਰੋ ਕਿਉਂਕਿ ਜਦੋਂ ਨਾਅਰੇ ਲੱਗਣਗੇ, ਜਦੋਂ ਸਕੀਮ ‘ਚ ਕੋਈ ਗਲਤੀ ਕਰ ਲਈ ਜਾਂ ਵਿਰੋਧ ਪ੍ਰਦਰਸ਼ਨ ਹੋਇਆ ਕਰਨਗੇ ਤਾਂ ਫਿਰ ‘ਜੀ ਰਾਮ ਜੀ’ ਮੁਰਦਾਬਾਦ ਹੋਇਆ ਕਰੇਗਾ। ਫਿਰ ਇਹ ਬੇਅਦਬੀ ਹੋਇਆ ਕਰੇਗੀ ਅਤੇ ਇਸ ਦੀ ਹਿੱਸੇਦਾਰ ਭਾਰਤੀ ਜਨਤਾ ਪਾਰਟੀ ਹੋਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਦੀ ਆਤਮਾ ਨੂੰ ਬਦਲਿਆ ਨਹੀਂ ਜਾ ਸਕਦਾ।

ਕੇਂਦਰ ਨੇ ਦੇਸ਼ ਭਰ ਦੇ ਮਜ਼ਦੂਰਾਂ ਦੇ ਹੱਕਾਂ ‘ਤੇ ਡਾਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀ ਇਸ ਸਕੀਮ ਦੀ ਸਖ਼ਤ ਨਿੰਦਾ ਕਰਦੇ ਹਨ ਅਤੇ ਸਾਰੇ ਲੋਕਾਂ ਨੂੰ ਪਤਾ ਲੱਗਣਾ ਚਾਹੀਦਾ ਹੈ ਕਿ ਦੇਸ਼ ਦੀ ਹੁਕਮਰਾਨ ਸਰਕਾਰ ਕਿਸ ਤਰ੍ਹਾਂ ਗਰੀਬਾਂ ‘ਤੇ ਜ਼ੁਲਮ ਕਰ ਰਹੀ ਹੈ। ਮਜ਼ਦੂਰਾਂ ਨੂੰ ਬੰਧੂਆ ਅਤੇ ਗੁਲਾਮ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਯੋਜਨਾ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News