Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਬਟਾਲਾ ਨੇੜਲੇ ਪਿੰਡ ਵਿੱਚ ਸਿਲੰਡਰ ਫਟਣ ਨਾਲ ਵੱਡਾ ਹਾਦਸਾ, ਪੰਜ ਜਖਮੀ

Breaking News: ਬਟਾਲਾ ਦੇ ਨੇੜਲੇ ਪਿੰਡ ਅਲੋਵਾਲ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਗੈਸ ਸਿਲੰਡਰ ਫਟਣ ਕਾਰਨ ਪੰਜ ਲੋਕ ਗੰਭੀਰ ਰੂਪ ਵਿੱਚ ਜਖਮੀ ਹੋ ਗਏ। ਜਖਮੀਆਂ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰ—ਪਤੀ, ਪਤਨੀ ਅਤੇ ਉਨ੍ਹਾਂ ਦਾ ਬੱਚਾ—ਅਤੇ ਦੋ ਸਕੇ ਭਰਾ ਸ਼ਾਮਲ ਹਨ। ਸਾਰੇ ਜਖਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਬਟਾਲਾ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Breaking News: ਬਟਾਲਾ ਦੇ ਨੇੜਲੇ ਪਿੰਡ ਅਲੋਵਾਲ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਗੈਸ ਸਿਲੰਡਰ ਫਟਣ ਕਾਰਨ ਪੰਜ ਲੋਕ ਗੰਭੀਰ ਰੂਪ ਵਿੱਚ ਜਖਮੀ ਹੋ ਗਏ। ਜਖਮੀਆਂ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰ—ਪਤੀ, ਪਤਨੀ ਅਤੇ ਉਨ੍ਹਾਂ ਦਾ ਬੱਚਾ—ਅਤੇ ਦੋ ਸਕੇ ਭਰਾ ਸ਼ਾਮਲ ਹਨ। ਸਾਰੇ ਜਖਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਬਟਾਲਾ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਪੀੜਤਾਂ ਨੇ ਦੱਸਿਆ ਕਿ ਉਹ ਦਿਹਾੜੀਦਾਰ ਮਜ਼ਦੂਰ ਹਨ ਅਤੇ ਸਵੇਰੇ ਕੰਮ ’ਤੇ ਜਾਣ ਤੋਂ ਪਹਿਲਾਂ ਖਾਣਾ ਤਿਆਰ ਕਰ ਰਹੇ ਸਨ। ਇਸ ਦੌਰਾਨ ਅਚਾਨਕ ਗੈਸ ਲੀਕ ਹੋਣ ਲੱਗੀ, ਜਿਸ ਕਾਰਨ ਸਿਲੰਡਰ ਨੂੰ ਅੱਗ ਲੱਗ ਗਈ। ਖ਼ਤਰੇ ਨੂੰ ਦੇਖਦੇ ਹੋਏ ਉਹ ਸਿਲੰਡਰ ਨੂੰ ਚੁੱਕ ਕੇ ਘਰ ਤੋਂ ਬਾਹਰ ਖੁੱਲੀ ਜਗ੍ਹਾ ਵਿੱਚ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਥੋੜ੍ਹੀ ਦੇਰ ਵਿੱਚ ਹੀ ਸਿਲੰਡਰ ਫਟ ਗਿਆ।

ਸਿਲੰਡਰ ਧਮਾਕੇ ਨਾਲ ਪੰਜੇ ਹੀ ਲੋਕ ਅੱਗ ਦੀ ਚਪੇਟ ਵਿੱਚ ਆ ਗਏ ਅਤੇ ਗੰਭੀਰ ਤੌਰ ’ਤੇ ਝੁਲਸ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਜਖਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਬਟਾਲਾ ਲਿਆਂਦਾ ਗਿਆ।

ਇਸ ਮੌਕੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਹਸਪਤਾਲ ਵਿੱਚ ਕੁੱਲ ਪੰਜ ਜਖਮੀ ਲਿਆਂਦੇ ਗਏ ਹਨ। ਉਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ, ਜਿਸਨੂੰ ਦੇਖਦਿਆਂ ਉਨ੍ਹਾਂ ਨੂੰ ਵਧੇਰੇ ਇਲਾਜ ਲਈ ਅੰਮ੍ਰਿਤਸਰ ਰੈਫਰ ਕੀਤਾ ਜਾ ਰਿਹਾ ਹੈ।

ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News