School Holiday Breaking: ਪੰਜਾਬ ਦੇ ਸਕੂਲਾਂ ‘ਚ 7 ਜਨਵਰੀ ਤੱਕ ਛੁੱਟੀਆਂ ਦਾ ਵਾਧਾ
School Holiday Breaking: ਪੰਜਾਬ ਵਿੱਚ ਵੱਧ ਰਹੀ ਠੰਢ ਦੇ ਕਾਰਨ, ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਾਰੇ ਨਿੱਜੀ, ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ 7 ਜਨਵਰੀ ਨੂੰ ਦੁਬਾਰਾ ਖੁੱਲ੍ਹਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਮੁੱਖ ਮੰਤਰੀ ਪੰਜਾਬ […]
By :
Amritpal Singh
Updated On: 31 Dec 2025 14:25:PM
School Holiday Breaking: ਪੰਜਾਬ ਵਿੱਚ ਵੱਧ ਰਹੀ ਠੰਢ ਦੇ ਕਾਰਨ, ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਾਰੇ ਨਿੱਜੀ, ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ 7 ਜਨਵਰੀ ਨੂੰ ਦੁਬਾਰਾ ਖੁੱਲ੍ਹਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ।
ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।