ਪੰਜਾਬ ਸਰਕਾਰ ਵਲੋਂ ਸਭ ਨੂੰ ਨਵੇਂ ਸਾਲ ਦੀ ਮੁਬਾਰਕਾਂ
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ। ਅਸੀਂ ਆਪਣੇ ਫ਼ਰਜ਼ ਵਜੋਂ ਬੀਤੇ ਸਾਲ 2025 ਵਿੱਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਪੰਜਾਬ ਦੇ ਮੱਥੇ ਤੋਂ […]
By :
Khushi
Updated On: 01 Jan 2026 09:13:AM
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ।
ਅਸੀਂ ਆਪਣੇ ਫ਼ਰਜ਼ ਵਜੋਂ ਬੀਤੇ ਸਾਲ 2025 ਵਿੱਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਪੰਜਾਬ ਦੇ ਮੱਥੇ ਤੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਕਲੰਕ ਸਾਫ਼ ਕਰਨ ਲਈ ਸਖ਼ਤ ਐਕਸ਼ਨ ਕੀਤੇ। ਇਸੇ ਲੜੀ ਤਹਿਤ ਆਉਣ ਵਾਲੇ ਨਵੇਂ ਸਾਲ ਵਿੱਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ