Breaking News; ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ UAE ਤੋਂ ਕੀਤਾ ਗ੍ਰਿਫ਼ਤਾਰ : ਸੂਤਰ
Amritpal Singh Mehron detained in UAE; ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਸੂਤਰਾਂ ਮੁਤਾਬਕ, ਸ਼ਾਰਜਾਹ ਪੁਲਿਸ ਨੇ ਮਹਿਰੋਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਥਿਤ ਤੌਰ ‘ਤੇ ਅੰਮ੍ਰਿਤਪਾਲ ਨੂੰ ਸਥਾਨਕ ਪੁਲਿਸ ਨੇ ਇੱਕ ਅਚਾਨਕ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ ਸੀ।
ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਆਈ ਹੈ। ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ UAE ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ, ਸ਼ਾਰਜਾਹ ਪੁਲਿਸ ਨੇ ਮਹਿਰੋਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਥਿਤ ਤੌਰ ‘ਤੇ ਅੰਮ੍ਰਿਤਪਾਲ ਨੂੰ ਸਥਾਨਕ ਪੁਲਿਸ ਨੇ ਇੱਕ ਅਚਾਨਕ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ ਸੀ।
ਦੱਸ ਦਈਏ ਕਿ ਵੀਜ਼ਾ ਸੰਬੰਧੀ ਪੁੱਛਗਿੱਛ ਦੌਰਾਨ ਇਹ ਪੂਰਾ ਮਾਮਲਾ ਸਾਹਮਣੇ ਆਇਆ। ਇਸ ਵੇਲੇ ਇਹ ਮੰਨਿਆ ਜਾ ਰਿਹਾ ਹੈ ਕਿ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਮਹਿਰੋਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਅੰਮ੍ਰਿਤਪਾਲ ਸਿੰਘ ਮਹਿਰੋਂ ‘ਤੇ ਡਿਜੀਟਲ ਕੰਟੈਂਟ ਕ੍ਰਿਏਟਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਦਾ ਮਾਸਟਰਮਾਈਂਡ ਹੋਣ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਤੋਂ ਇਸ ਸਮੇਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਉਸਨੂੰ ਭਾਰਤ ਭੇਜਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਭਾਰਤੀ ਜਾਂਚ ਏਜੰਸੀਆਂ ਵੀ ਪੂਰੀ ਘਟਨਾ ‘ਤੇ ਨੇੜਿਓਂ ਨਜ਼ਰ ਰੱਖ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ 9 ਜੂਨ, 2025 ਨੂੰ ਹੋਇਆ ਸੀ। ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਮਾਸਟਰਮਾਈਂਡ ਮੰਨਿਆ ਜਾ ਰਿਹਾ ਹੈ। ਇਸ ਕਤਲ ਕੇਸ ਵਿੱਚ ਪਹਿਲਾਂ ਹੀ ਕਈ ਮਹੱਤਵਪੂਰਨ ਖੁਲਾਸੇ ਹੋ ਚੁੱਕੇ ਹਨ, ਅਤੇ ਜਾਂਚ ਏਜੰਸੀਆਂ ਲੰਬੇ ਸਮੇਂ ਤੋਂ ਮੁਲਜ਼ਮ ਦੀ ਭਾਲ ਕਰ ਰਹੀਆਂ ਹਨ। ਭਾਰਤ ਭੇਜੇ ਜਾਣ ਤੋਂ ਬਾਅਦ, ਪੁਲਿਸ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਸਕਦੀ ਹੈ ਅਤੇ ਉਸ ਤੋਂ ਹੋਰ ਪੁੱਛਗਿੱਛ ਕਰ ਸਕਦੀ ਹੈ।