Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Tehsildar arrested by Vigilance for taking bribe; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
Punjab Vigilance Bureau

Tehsildar arrested by Vigilance for taking bribe; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,000/- ਰੁਪਏ ਦੀ ਰਿਸ਼ਵਤ ਲਈ ਸੀ।

ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਇਹ ਪਾਇਆ ਗਿਆ ਕਿ ਉਕਤ ਦੋਸ਼ ਦਰਅਸਲ ਸੱਚੇ ਹਨ। ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ, ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਰੇਂਜ, ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਵਿਜੀਲੈਂਸ ਬਿਊਰੋ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਭ੍ਰਿਸ਼ਟਾਚਾਰ ਦੀ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਸਾਨੂੰ ਕਰਨ। ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

Read Latest News and Breaking News at Daily Post TV, Browse for more News

Ad
Ad

Punjab District News