Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ‘ਚ ਦਖਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਹੈ ਕੋਸ਼ਿਸ਼– ਐਡਵੋਕੇਟ ਧਾਮੀ

SGPC President Harjinder Singh Dhami; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ‘ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ‘ਤੇ ਗੰਭੀਰ ਸਵਾਲ ਖੜੇ ਕਰਦਿਆਂ ਕਿਹਾ ਕਿ ਸਰਕਾਰ ਦੋਹਰੀ ਨੀਤੀ ਅਪਣਾ ਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ‘ਚ ਦਖਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਹੈ ਕੋਸ਼ਿਸ਼– ਐਡਵੋਕੇਟ ਧਾਮੀ

SGPC President Harjinder Singh Dhami; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ‘ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ‘ਤੇ ਗੰਭੀਰ ਸਵਾਲ ਖੜੇ ਕਰਦਿਆਂ ਕਿਹਾ ਕਿ ਸਰਕਾਰ ਦੋਹਰੀ ਨੀਤੀ ਅਪਣਾ ਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਸਾਹਮਣੇ ਆ ਰਹੀਆਂ ਹਨ, ਜਦਕਿ ਦੂਜੇ ਪਾਸੇ ਇਨ੍ਹਾਂ ਗੰਭੀਰ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਜਾਣਬੁੱਝ ਕੇ ਦਖਲ ਦਿੱਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਅਤੇ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਅਜਿਹੀ ਸਿਆਸਤ ਕਰ ਰਹੇ ਹਨ।
ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਸਮੇਤ ਹੋਰ ਬੇਅਦਬੀ ਦੀਆਂ ਘਟਨਾਵਾਂ ‘ਚ ਇਨਸਾਫ਼ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਨਾ ਸਿਰਫ਼ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਸਰਕਾਰ ਅਸਫਲ ਰਹੀ ਹੈ, ਸਗੋਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿੱਚ ਵੀ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਵੱਲੋਂ ਚੁਣੀ ਹੋਈ ਸੰਸਥਾ ਹੈ, ਜਿਸਦੀ ਆਜਾਦ ਹੋਂਦ ਹਸਤੀ ਅਤੇ ਸੰਵਿਧਾਨਕ ਮਰਯਾਦਾ ਨੂੰ ਉਲੰਘ ਕੇ ਮਾਨ ਸਰਕਾਰ ਘੱਟਗਿਣਤੀ ਸਿੱਖਾਂ ਦੀ ਇਸ ਕੇਂਦਰੀ ਸੰਸਥਾ ਨੂੰ ਕਿਸੇ ਏਜੰਡੇ ਤਹਿਤ ਕਮਜ਼ੋਰ ਕਰਨ ਦੀ ਨੀਤੀ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ ਕਿ ਕੋਈ ਸਰਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਨੂੰ ਜਾਣਬੁੱਝ ਕੇ ਗਲਤ ਰੰਗ ਵਿਚ ਪੇਸ਼ ਕਰਕੇ ਵਾਰਾ ਖਾਂਦੀ ਸਿਆਸਤ ਕਰੇ।

ਐਡਵੋਕੇਟ ਧਾਮੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ 328 ਪਾਵਨ ਸਰੂਪਾਂ ਦੇ ਸ਼੍ਰੋਮਣੀ ਕਮੇਟੀ ਵੱਲੋਂ ਨਜਿੱਠੇ ਜਾ ਚੁੱਕੇ ਮਾਮਲੇ ਵਿਚ ਪੰਜਾਬ ਸਰਕਾਰ ਸਿਆਸਤ ਕਰਨ ਤੋਂ ਬਾਜ ਆਵੇ ਅਤੇ ਇਸ ਸਬੰਧੀ ਕਰੜੇ ਸੰਘਰਸ਼ ਲਈ ਮਜ਼ਬੂਰ ਨਾ ਕਰੇ।

Read Latest News and Breaking News at Daily Post TV, Browse for more News

Ad
Ad

Punjab District News