Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ […]
Nishant Malyan
By : Updated On: 03 Jan 2026 07:33:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਇਸ਼ਤਿਹਾਰ

ਅਰਥ- ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧। ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੬।

Read Latest News and Breaking News at Daily Post TV, Browse for more News

Ad
Ad

Punjab District News