Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦਿੱਤਾ ਸਪੱਸ਼ਟੀਕਰਨ

Punjab News: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅੱਜ (5 ਜਨਵਰੀ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋਏ। ਪੇਸ਼ੀ ਤੋਂ ਪਹਿਲਾਂ, ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਦਰਅਸਲ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਤੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਲਗਾਈਆਂ ਗਈਆਂ […]
By : Updated On: 05 Jan 2026 13:09:PM
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦਿੱਤਾ ਸਪੱਸ਼ਟੀਕਰਨ

Punjab News: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅੱਜ (5 ਜਨਵਰੀ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋਏ। ਪੇਸ਼ੀ ਤੋਂ ਪਹਿਲਾਂ, ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਦਰਅਸਲ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਤੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਲਗਾਈਆਂ ਗਈਆਂ ਤਸਵੀਰਾਂ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ ਸੀ। ਇਨ੍ਹਾਂ ਤਸਵੀਰਾਂ ‘ਤੇ ਸਿੱਖ ਸਿਧਾਂਤਾਂ, ਮਰਿਆਦਾ ਅਤੇ ਭਾਵਨਾਵਾਂ ਦੇ ਵਿਰੁੱਧ ਪੇਸ਼ਕਸ਼ ਦਾ ਦੋਸ਼ ਲਗਾਇਆ ਗਿਆ ਸੀ। ਇਸ ਵਿਵਾਦ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਮੰਤਰੀ ਸੌਂਦ ਨੇ ਪਹਿਲਾਂ 350ਵੀਂ ਸ਼ਹੀਦੀ ਸ਼ਤਾਬਦੀ ਦੇ ਮੱਦੇਨਜ਼ਰ ਸਮਾਂ ਮੰਗਿਆ ਸੀ, ਜਿਸ ਨੂੰ ਸਵੀਕਾਰ ਕਰਦੇ ਹੋਏ ਅੱਜ ਲਿਖਤੀ ਸਪੱਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਗਿਆ ਸੀ।

ਇਸ਼ਤਿਹਾਰ



ਸਪੱਸ਼ਟੀਕਰਨ ਦੇਣ ਮਗਰੋਂ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅੱਜ ਉਹ ਨਿਮਾਣੇ ਸਿੱਖ ਵਾਂਗ ਪੇਸ਼ ਹੋਏ ਹਨ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਿਰ-ਮੱਥੇ ਪ੍ਰਵਾਨ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਥੇਦਾਰ ਨੇ ਉਨ੍ਹਾਂ ਨੂੰ ਵਿਭਾਗ ਵਿੱਚ ਅਜਿਹੇ ਅਧਿਕਾਰੀ ਦੀ ਨਿਯੁਕਤੀ ਕਰਨ ਲਈ ਕਿਹਾ ਹੈ, ਜਿਸ ਨੂੰ ਸਿੱਖ ਸਿਧਾਂਤਾਂ ਦੀ ਜਾਣਕਾਰੀ ਹੋਵੇ ਅਤੇ ਜੋ ਪੰਜਾਬ ਦੀ ਵਿਰਾਸਤ ਤੋਂ ਵੀ ਭਲੀ-ਭਾਂਤ ਜਾਣੂ ਹੋਵੇ।

ਇਸ ਦੌਰਾਨ ਤਰੁਣਪ੍ਰੀਤ ਸਿੰਘ ਸੌਂਦ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਾਂਗਾ ਕਿ ਸੱਭਿਆਚਾਰ ਮਹਿਕਮੇ ਦੀ ਜ਼ਿੰਮੇਵਾਰੀ ਬਹੁਤ ਵੱਡੀ ਹੁੰਦੀ ਹੈ, ਕਿਉਂਕਿ ਬਹੁਤ ਸਾਰੇ ਅਜਿਹੇ ਕੰਮ ਨੇ ਜਿਹੜੇ ਧਾਰਮਿਕ ਸੰਸਥਾ ‘ਤੇ ਚੱਲ ਰਹੇ ਹੁੰਦੇ ਹਨ ਅਤੇ ਅੱਗੇ ਕਿਸੇ ਵੀ ਤਰ੍ਹਾਂ ਅਜਿਹੀ ਗਲਤੀ ਨਾ ਹੋਵੇ ਤਾਂ ਕੋਸ਼ਿਸ਼ ਕਰਾਂਗੇ ਕਿ ਇਸ ਮਹਿਕਮੇ ਲਈ ਅਜਿਹਾ ਅਫ਼ਸਰ ਲਗਾਵਾਂਗੇ, ਜਿਸ ਵਿਅਕਤੀ ਨੂੰ ਵਿਰਾਸਤ ਅਤੇ ਸੱਭਿਆਚਾਰ ਬਾਰੇ ਜਾਣਕਾਰੀ ਹੋਵੇ।

ਉਨ੍ਹਾਂ ਕਿਹਾ ਸ੍ਰੀ ਗੁਰੂ ਤੇਗ ਬਗਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਮਨਾਈ ਜਾਣੀ ਸੀ ਤਾਂ ਮੁੱਖ ਮੰਤਰੀ ਨੇ ਪਹਿਲਾਂ ਹੀ ਕਿਹਾ ਸੀ ਕਿ ਹਰ ਇਕ ਮਰਿਆਦਾ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਮੈਂ ਜਥੇਦਾਰ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਇਹ ਸਪੱਸ਼ਟੀਕਰਨ ਮਨਜ਼ੂਰ ਕੀਤਾ ਹੈ ਅਤੇ ਜੋ ਵੀ ਉਨ੍ਹਾਂ ਦੇ ਦਿਸ਼ਾ ਨਿਰਦੇਸ਼ ਹੋਣਗੇ ਉਸ ਦੀ ਪਾਲਣਾ ਕਰਾਂਗੇ।

ਦੱਸ ਦੇਈਏ ਕਿ ਫੈਸਲਾ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿੱਚ ਲਿਆ ਗਿਆ ਸੀ, ਜਿਸ ਦੀ ਪ੍ਰਧਾਨਗੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸੀ। ਸੌਂਦ ਤੋਂ ਇਲਾਵਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਅਹੁਦੇਦਾਰਾਂ ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ ਵੀ ਤਲਬ ਕੀਤਾ ਗਿਆ ਸੀ।

Read Latest News and Breaking News at Daily Post TV, Browse for more News

Ad
Ad

Punjab District News