Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਦਿਹਾੜਾ, ਧਾਰਮਿਕ ਮਰਿਆਦਾ ਅਨੁਸਾਰ ਮਨਾਇਆ, ਚੇਤਨ ਸਿੰਘ ਜੋੜਾ ਮਾਜਰਾ ਹੋਏ ਨਤਮਸਤਕ

359th Birth Anniversary of Sri Guru Gobind Singh Ji; ਪੰਜਾਬ ਦੇ ਇਤਿਹਾਸਕ ਸ਼ਹਿਰ ਸਮਾਣਾ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ ਧਾਰਮਿਕ ਮਰਿਆਦਾਵਾਂ ਅਨੁਸਾਰ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬਾਨ ਵਿੱਚ ਕੀਰਤਨ ਦਰਬਾਰ ਸਜਾਏ ਗਏ ਅਤੇ ਛੋਟੇ-ਛੋਟੇ ਬੱਚਿਆਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਸ਼ਹਾਦਤ ਅਤੇ […]
Nishant Malyan
By : Updated On: 05 Jan 2026 14:12:PM

359th Birth Anniversary of Sri Guru Gobind Singh Ji; ਪੰਜਾਬ ਦੇ ਇਤਿਹਾਸਕ ਸ਼ਹਿਰ ਸਮਾਣਾ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ ਧਾਰਮਿਕ ਮਰਿਆਦਾਵਾਂ ਅਨੁਸਾਰ ਮਨਾਇਆ ਗਿਆ।

ਇਸ਼ਤਿਹਾਰ

ਇਸ ਮੌਕੇ ਗੁਰਦੁਆਰਾ ਸਾਹਿਬਾਨ ਵਿੱਚ ਕੀਰਤਨ ਦਰਬਾਰ ਸਜਾਏ ਗਏ ਅਤੇ ਛੋਟੇ-ਛੋਟੇ ਬੱਚਿਆਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ,

ਸ਼ਹਾਦਤ ਅਤੇ ਕੁਰਬਾਨੀਆਂ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਪੰਜਾਬ ਦੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਸਮਾਣਾ ਚੇਤਨ ਸਿੰਘ ਜੋੜਾ ਮਾਜਰਾ ਵੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।ਉਹਨਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ।ਵਿਧਾਇਕ ਚੇਤਨ ਸਿੰਘ ਜੋੜਾ ਮਾਜਰਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਦੇਸ਼ ਅਤੇ ਧਰਮ ਦੀ ਰੱਖਿਆ ਲਈ ਦਿੱਤੀਆਂ ਬੇਮਿਸਾਲ ਕੁਰਬਾਨੀਆਂ ਦੀ ਕੋਈ ਤੁਲਨਾ ਨਹੀਂ।ਅੱਜ ਦੇ ਸਮਾਜ ਨੂੰ ਗੁਰੂ ਸਾਹਿਬ ਵੱਲੋਂ ਦੱਸੇ ਸੱਚ, ਸੇਵਾ ਅਤੇ ਬਹਾਦਰੀ ਦੇ ਮਾਰਗ ‘ਤੇ ਚੱਲਣ ਦੀ ਸਖ਼ਤ ਲੋੜ ਹੈ।

ਇਸ ਮੌਕੇ ਸੰਗਤਾਂ ਵੱਲੋਂ ਥਾਂ-ਥਾਂ ‘ਤੇ ਲੰਗਰਾਂ ਦੀ ਸੇਵਾ ਵੀ ਲਗਾਈ ਗਈ। ਬੱਚੇ, ਨੌਜਵਾਨ ਅਤੇ ਵੱਡੇ ਹਰ ਵਰਗ ਦੇ ਲੋਕ ਸੇਵਾ ਵਿੱਚ ਜੁਟੇ ਹੋਏ ਨਜ਼ਰ ਆਏ।

Ad
Ad

Punjab District News