Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚਲਦੇ ਨਸ਼ਾ ਤਸਕਰ ਦੀ ਉਸਾਰੀ ‘ਤੇ ਚਲਿਆ ‘ਪੀਲਾ ਪੰਜਾ’

Drug Action in Punjab; ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਵੱਲੋਂ ਡਿਊਟੀ ਮਜਿਸਟਰੇਟ ਨੂੰ ਨਾਲ ਲੈ ਕੇ ਪ੍ਰਵੈਂਸ਼ਅਲ ਗੌਰਮੈਂਟ ਦੀ ਸਰਕਾਰੀ ਜ਼ਮੀਨ ਉੱਪਰ ਨਸ਼ਾ ਤਸਕਰਾਂ ਵੱਲੋਂ ਬਣਾਏ ਗਏ ਘਰ ਨੂੰ ਪੀਲੇ ਪੰਜੇ ਨਾਲ ਢਹਿ-ਢੇਰੀ ਕਰ ਦਿੱਤਾ ਗਿਆ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਐਸਪੀ ਇਨਵੈਸਟੀਗੇਸ਼ਨ ਮਨਜੀਤ ਸਿੰਘ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚਲਦੇ ਨਸ਼ਾ ਤਸਕਰ ਦੀ ਉਸਾਰੀ ‘ਤੇ ਚਲਿਆ ‘ਪੀਲਾ ਪੰਜਾ’

Drug Action in Punjab; ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਵੱਲੋਂ ਡਿਊਟੀ ਮਜਿਸਟਰੇਟ ਨੂੰ ਨਾਲ ਲੈ ਕੇ ਪ੍ਰਵੈਂਸ਼ਅਲ ਗੌਰਮੈਂਟ ਦੀ ਸਰਕਾਰੀ ਜ਼ਮੀਨ ਉੱਪਰ ਨਸ਼ਾ ਤਸਕਰਾਂ ਵੱਲੋਂ ਬਣਾਏ ਗਏ ਘਰ ਨੂੰ ਪੀਲੇ ਪੰਜੇ ਨਾਲ ਢਹਿ-ਢੇਰੀ ਕਰ ਦਿੱਤਾ ਗਿਆ।

ਇਸ ਬਾਬਤ ਜਾਣਕਾਰੀ ਦਿੰਦੇ ਹੋਏ ਐਸਪੀ ਇਨਵੈਸਟੀਗੇਸ਼ਨ ਮਨਜੀਤ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰ ਸੁਖਵਿੰਦਰ ਸਿੰਘ ਉਰਫ ਸੁੱਖਾ ਅਤੇ ਉਸਦਾ ਭਰਾ ਅਤੇ ਉਸਦੀ ਮਾਤਾ ਉੱਪਰ ਨਸ਼ਾ ਤਸਕਰੀ ਦੇ ਕਈ ਮੁਕਦਮੇ ਦਰਜ ਹਨ। ਇਹਨਾਂ ਵੱਲੋਂ ਸਰਕਾਰ ਦੀ ਜ਼ਮੀਨ ਉੱਪਰ ਕਬਜ਼ਾ ਕਰਕੇ ਨਸ਼ਾ ਵੇਚ ਕੇ ਬਣਾਏ ਹੋਏ, ਪੈਸਿਆਂ ਨਾਲ ਨਜ਼ਾਇਜ਼ ਤੌਰ ‘ਤੇ ਘਰ ਬਣਾਇਆ ਹੋਇਆ ਸੀ। ਜਿਸ ਨੂੰ ਹੁਣ ਮਜਿਸਟਰੇਟ ਦੇ ਹੁਕਮਾਂ ਤੋਂ ਬਾਅਦ ਡਿਊਟੀ ਮਜਿਸਟਰੇਟ ਦੀ ਹਾਜਰੀ ਵਿੱਚ ਢਾਇਆ ਗਿਆ। ਇਸ ਜ਼ਮੀਨ ਦਾ ਸਰਕਾਰ ਨੂੰ ਵਾਪਸ ਕਬਜ਼ਾ ਦਵਾਇਆ ਜਾਵੇਗਾ। ਉਹਨਾਂ ਨੇ ਕਿਹਾ ਕਿ ਕਿਸੇ ਵੀ ਕੀਮਤ ‘ਤੇ ਵੀ ਨਸ਼ਾ ਤਸਕਰਾਂ ਨੂੰ ਨਹੀਂ ਬਖਸ਼ਿਆ ਜਾਵੇਗਾ। ਉਹਨਾਂ ਉੱਪਰ ਢੁਕਵੀਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਘਰ ਪਿੰਡ ਕਿਲਚੇ ਜੋ ਕਿ ਭਾਰਤ ਪਾਕਿਸਤਾਨ ਸਰਹੱਦ ਤੋਂ ਕਰੀਬ ਇਕ ਕਿਲੋਮੀਟਰ ਦੀ ਦੂਰੀ ਹੈ। ਜਿਸਦਾ ਫਾਇਦਾ ਚੁੱਕ ਕੇ ਇਹ ਨਸ਼ਾ ਤਸਕਰੀ ਦਾ ਕੰਮ ਪੂਰਾ ਪਰਿਵਾਰ ਹੀ ਕਰਦਾ ਸੀ।

Read Latest News and Breaking News at Daily Post TV, Browse for more News

Ad
Ad

Punjab District News