Banner
Banner

Panchayat Elections: ਤਰਨਤਾਰਨ ਤੇ ਗੁਰਦਾਸਪੁਰ ‘ਚ ਸਰਪੰਚਾਂ ਤੇ ਪੰਚਾਂ ਦੀਆਂ ਖਾਲੀ ਆਸਾਮੀਆਂ ‘ਤੇ ਚੋਣਾਂ ਦਾ ਐਲਾਨ

Panchayat Elections: ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਮਿਤੀ 05.01.2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜ਼ਿਲ੍ਹਾ ਗੁਰਦਾਸਪੁਰ ਅਧੀਨ : ਕਲਾਨੌਰ ਮੋਜੋਵਾਲ, ਕਲਾਨੌਰ ਪੁਰਾਣੀ, ਕਲਾਨੌਰ ਪੀ.ਏ.ਪੀ, ਕਲਾਨੌਰ ਚੱਕਰੀ, ਕਲਾਨੌਰ ਢੱਕੀ ਅਤੇ ਕਲਾਨੌਰ ਜ਼ੈਲਦਾਰਾ ਲਈ ਚੋਣਾਂ ਹੋਣਗੀਆਂ, ਜਦਕਿ […]
Amritpal Singh
By : Updated On: 06 Jan 2026 08:08:AM
Panchayat Elections: ਤਰਨਤਾਰਨ ਤੇ ਗੁਰਦਾਸਪੁਰ ‘ਚ ਸਰਪੰਚਾਂ ਤੇ ਪੰਚਾਂ ਦੀਆਂ ਖਾਲੀ ਆਸਾਮੀਆਂ ‘ਤੇ ਚੋਣਾਂ ਦਾ ਐਲਾਨ

Panchayat Elections: ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਮਿਤੀ 05.01.2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਜ਼ਿਲ੍ਹਾ ਗੁਰਦਾਸਪੁਰ ਅਧੀਨ : ਕਲਾਨੌਰ ਮੋਜੋਵਾਲ, ਕਲਾਨੌਰ ਪੁਰਾਣੀ, ਕਲਾਨੌਰ ਪੀ.ਏ.ਪੀ, ਕਲਾਨੌਰ ਚੱਕਰੀ, ਕਲਾਨੌਰ ਢੱਕੀ ਅਤੇ ਕਲਾਨੌਰ ਜ਼ੈਲਦਾਰਾ ਲਈ ਚੋਣਾਂ ਹੋਣਗੀਆਂ, ਜਦਕਿ ਜ਼ਿਲ੍ਹਾ ਤਰਨਤਾਰਨ ਅਧੀਨ ਕਾਜ਼ੀ ਕੋਟ (70) (ਨਾਲਾਗੜ੍ਹ-69), ਕੱਕਾ ਕੰਡਿਆਲਾ (63), ਪੰਡੋਰੀ ਗੋਲਾ (79) ਅਤੇ ਮਾੜੀ ਕੰਬੋਕੇ (68) ਲਈ ਚੋਣਾਂ ਹੋਣਗੀਆਂ।

ਨੋਟੀਫਾਈਡ ਪ੍ਰੋਗਰਾਮ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 08.01.2026 (ਵੀਰਵਾਰ) ਹੈ। ਵੋਟਾਂ 18.01.2026 (ਐਤਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ ਚੋਣ ਅਮਲ ਖ਼ਤਮ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ।

Read Latest News and Breaking News at Daily Post TV, Browse for more News

Ad
Ad