Banner
Banner

ਕੱਲ੍ਹ ਜਲੰਧਰ ਵਿੱਚ BKU ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ, ਪ੍ਰੈਸ ਕਾਨਫਰੰਸ ਰਾਹੀਂ ਦਿੱਤਾ ਜਾਵੇਗਾ ਸਪਸ਼ਟੀਕਰਨ

Latest News: ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਕੱਲ੍ਹ ਜਲੰਧਰ ਵਿੱਚ ਸਾਰੇ ਜ਼ਿਲ੍ਹਾ ਪ੍ਰਧਾਨਾਂ ਦੀ ਇੱਕ ਅਹੰਕਾਰਪੂਰਨ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਤੋਂ ਬਾਅਦ ਜਥੇਬੰਦੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਮੌਜੂਦਾ ਹਾਲਾਤਾਂ ’ਤੇ ਸਪਸ਼ਟੀਕਰਨ ਦਿੱਤਾ ਜਾਵੇਗਾ। ਇਸ ਸਬੰਧੀ BKU ਸਿੱਧੂਪੁਰ ਦੇ ਆਗੂ ਜਗਜੀਤ ਸਿੰਘ ਡੱਲੇਵਾਲਾ ਨੇ ਕਿਹਾ ਕਿ ਅੱਜ ਜਿਹੜੇ ਲੋਕਾਂ ਵੱਲੋਂ ਮੀਟਿੰਗ ਕਰਕੇ ਜਥੇਬੰਦੀ ’ਤੇ […]
Khushi
By : Updated On: 06 Jan 2026 20:07:PM
ਕੱਲ੍ਹ ਜਲੰਧਰ ਵਿੱਚ BKU ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ, ਪ੍ਰੈਸ ਕਾਨਫਰੰਸ ਰਾਹੀਂ ਦਿੱਤਾ ਜਾਵੇਗਾ ਸਪਸ਼ਟੀਕਰਨ

Latest News: ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਕੱਲ੍ਹ ਜਲੰਧਰ ਵਿੱਚ ਸਾਰੇ ਜ਼ਿਲ੍ਹਾ ਪ੍ਰਧਾਨਾਂ ਦੀ ਇੱਕ ਅਹੰਕਾਰਪੂਰਨ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਤੋਂ ਬਾਅਦ ਜਥੇਬੰਦੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਮੌਜੂਦਾ ਹਾਲਾਤਾਂ ’ਤੇ ਸਪਸ਼ਟੀਕਰਨ ਦਿੱਤਾ ਜਾਵੇਗਾ।

ਇਸ ਸਬੰਧੀ BKU ਸਿੱਧੂਪੁਰ ਦੇ ਆਗੂ ਜਗਜੀਤ ਸਿੰਘ ਡੱਲੇਵਾਲਾ ਨੇ ਕਿਹਾ ਕਿ ਅੱਜ ਜਿਹੜੇ ਲੋਕਾਂ ਵੱਲੋਂ ਮੀਟਿੰਗ ਕਰਕੇ ਜਥੇਬੰਦੀ ’ਤੇ ਸਵਾਲ ਖੜ੍ਹੇ ਕੀਤੇ ਗਏ ਹਨ, ਉਹ ਅਸਲ ਵਿੱਚ ਪਹਿਲਾਂ ਹੀ ਜਥੇਬੰਦੀ ਵਿਚੋਂ ਕੱਢੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਜਥੇਬੰਦੀ ਦੇ ਅੰਦਰੂਨੀ ਮਾਮਲਿਆਂ ’ਤੇ ਬੋਲਣ ਦਾ ਕੋਈ ਅਧਿਕਾਰ ਨਹੀਂ।

ਡੱਲੇਵਾਲਾ ਨੇ ਕਨਵੀਨਰ ਬਣਾਏ ਜਾਣ ਸਬੰਧੀ ਚੱਲ ਰਹੀਆਂ ਚਰਚਾਵਾਂ ’ਤੇ ਵੀ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਜਿਸ ਵਿਅਕਤੀ ਨੂੰ ਜਥੇਬੰਦੀ ਦਾ ਕਨਵੀਨਰ ਬਣਾਏ ਜਾਣ ਦੀ ਗੱਲ ਕੀਤੀ ਜਾ ਰਹੀ ਹੈ, ਉਹ ਤਾਂ BKU ਸਿੱਧੂਪੁਰ ਦਾ ਮੈਂਬਰ ਹੀ ਨਹੀਂ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਲੋਕ ਦਾਅਵਾ ਕਰ ਰਹੇ ਹਨ ਕਿ ਜਥੇਬੰਦੀ ਉਨ੍ਹਾਂ ਦੇ ਪਿਤਾ ਵੱਲੋਂ ਬਣਾਈ ਗਈ ਸੀ, ਤਾਂ ਫਿਰ ਇਹ ਵੀ ਦੱਸਣ ਕਿ ਉਨ੍ਹਾਂ ਦੇ ਪਿਤਾ ਨੇ ਕਦੇ ਉਨ੍ਹਾਂ ਨੂੰ ਜਾਂ ਕਿਸੇ ਹੋਰ ਨੂੰ ਜਥੇਬੰਦੀ ਦਾ ਕਾਰਜਕਾਰੀ ਪ੍ਰਧਾਨ ਕਿਉਂ ਨਹੀਂ ਬਣਾਇਆ।

ਜਗਜੀਤ ਸਿੰਘ ਡੱਲੇਵਾਲਾ ਨੇ ਦੋਸ਼ ਲਗਾਇਆ ਕਿ ਇਹ ਸਾਰੀ ਸਥਿਤੀ ਕਿਸਾਨ ਜਥੇਬੰਦੀ ਨੂੰ ਦੋਫਾੜ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ, ਜਿਸ ਪਿੱਛੇ ਸਰਕਾਰਾਂ ਦੀ ਚਾਲ ਹੈ। ਉਨ੍ਹਾਂ ਕਿਹਾ ਕਿ BKU ਸਿੱਧੂਪੁਰ ਇਕਜੁੱਟ ਹੈ ਅਤੇ ਕਿਸਾਨਾਂ ਦੇ ਹੱਕਾਂ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ।

Read Latest News and Breaking News at Daily Post TV, Browse for more News

Ad
Ad