Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਅਰਥ- ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦। ਸ਼ਬਦ ਦਾ ਭਾਵ:—ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ ।੧੦।

Read Latest News and Breaking News at Daily Post TV, Browse for more News

Ad
Ad

Punjab District News