Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 8 ਜਨਵਰੀ 2026- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਚੰਡੀਗੜ੍ਹ 8 ਜਨਵਰੀ 2026- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸਦੇ ਅਹਾਤਾ ’ਤੇ ਆਇਆ ਸੀ ਅਤੇ ਉਸਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਵਿੱਚ ਉਸਦਾ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਧਮਕੀ ਦਿੱਤੀ ਸੀ।

ਸ਼ਿਕਾਇਤਕਰਤਾ ਵੱਲੋਂ ਇਹ ਦੱਸਣ ਦੇ ਬਾਵਜੂਦ ਕਿ ਕੁਨੈਕਸ਼ਨ ਲਗਭਗ 15 ਸਾਲਾਂ ਤੋਂ ਚੱਲ ਰਿਹਾ ਹੈ, ਦੋਸ਼ੀ ਅਧਿਕਾਰੀ ਉਸਨੂੰ ਧਮਕੀਆਂ ਦਿੰਦਾ ਰਿਹਾ ਅਤੇ ਰਿਸ਼ਵਤ ਦੀ ਮੰਗ ਕਰਦਾ ਰਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਨੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਨਾ ਕੱਟਣ ਦੇ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਬਤੌਰ ਸਬੂਤ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਦੋਸ਼ੀ ਉਨ੍ਹਾਂ ਲੋਕਾਂ ਤੋਂ ਛੋਟੀਆਂ ਰਿਸ਼ਵਤਾਂ ਲੈਂਦਾ ਸੀ ਜੋ ਆਪਣਾ ਕੰਮ ਕਰਵਾਉਣਾ ਚਾਹੁੰਦੇ ਸਨ। ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News