Kidnapped 7 year old child found: ਲੁਧਿਆਣਾ ਦੇ ਪਿੰਡ ਸ਼ੀਹਾਂ ਦੌਦ ਵਿੱਚ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਅਗਵਾ ਕੀਤਾ ਸੱਤ ਸਾਲਾ ਬੱਚਾ ਮਿਲ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਐਨਕਾਊਂਟਰ ਮਗਰੋਂ ਬੱਚੇ ਨੂੰ ਸੁਰੱਖਿਅਤ ਰਿਕਵਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪਟਿਆਲਾ ਨਾਭਾ ਰੋਡ ਉਤੇ ਪਿੰਡ ਮੰਡੌਰ ਨੇੜੇ ਐਨਕਾਊਂਟਰ ਹੋਇਆ ਹੈ।
ਜਾਣਕਾਰੀ ਮਿਲੀ ਹੈ ਕਿ ਭਵਕੀਰਤ ਸਿੰਘ ਪੁੱਤਰ ਰਣਬੀਰ ਸਿੰਘ ਆਪਣੇ ਘਰ ਦੇ ਵਿਹੜੇ ਵਿੱਚ ਖੇਡ ਰਿਹਾ ਸੀ। ਇਸ ਦੌਰਾਨ ਸ਼ਾਮ ਛੇ ਵਜੇ ਤੋਂ ਬਾਅਦ ਮੋਟਰਸਾਈਕਲ ‘ਤੇ ਸਵਾਰ 2 ਨੌਜਵਾਨ ਆਏ ਤੇ ਉਸ ਨੂੰ ਚੁੱਕ ਕੇ ਲੈ ਗਏ। ਬੱਚੇ ਦੇ ਦਾਦੇ ਗੁਰਜੰਟ ਸਿੰਘ ਨੇ ਦੱਸਿਆ ਕਿ ਰੌਲਾ ਪੈਣ ਮਗਰੋਂ ਪਿੰਡ ਵਾਸੀਆਂ ਨੇ ਅਗਵਾਕਾਰਾਂ ਦਾ ਪਿੱਛਾ ਕੀਤਾ ਤੇ ਪੁਲਿਸ ਨੂੰ ਸੂਚਿਤ ਕੀਤਾ, ਪਰ ਉਹ ਭੱਜਣ ਵਿਚ ਸਫਲ ਰਹੇ। ਹੁਣ ਪੁਲਿਸ ਦੀ ਫੁਰਤੀ ਕਾਰਨ ਬੱਚਾ ਸੁਰੱਖਿਅਤ ਬਰਾਮਦ ਕਰ ਲਿਆ ਗਿਆ ਹੈ। ਇਸ ਦੌਰਾਨ ਇਕ ਮੁਲਜ਼ਮ ਨੂੰ ਗੋਲੀ ਲੱਗੀ ਹੈ।