Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਲੋਹੜੀ ਮੌਕੇ ਚਾਈਨਾ ਡੋਰ ਤੋਂ ਦੂਰ ਰਹਿਣ ਦੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਪੀਲ

Latest News: ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਲੋਹੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਚਾਈਨਾ ਡੋਰ ਨਾਲ ਪਤੰਗਬਾਜ਼ੀ ਨਾ ਕਰਨ ਦੀ ਅਪੀਲ ਕੀਤੀ ਹੈ। ਨਾਵਲਟੀ ਚੌਂਕ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਬਲਿਕ ਸੇਫ਼ਟੀ ਪੁਲਿਸ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਇਨਸਾਨੀ ਜਾਨ ਦੀ ਰੱਖਿਆ ਕਰਨਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਲੋਹੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਚਾਈਨਾ ਡੋਰ ਨਾਲ ਪਤੰਗਬਾਜ਼ੀ ਨਾ ਕਰਨ ਦੀ ਅਪੀਲ ਕੀਤੀ ਹੈ। ਨਾਵਲਟੀ ਚੌਂਕ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਬਲਿਕ ਸੇਫ਼ਟੀ ਪੁਲਿਸ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਇਨਸਾਨੀ ਜਾਨ ਦੀ ਰੱਖਿਆ ਕਰਨਾ ਸਾਡਾ ਮੁੱਖ ਫਰਜ਼ ਹੈ।

ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਜਸਟ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਡਰੋਨ ਰਾਹੀਂ ਚਾਈਨਾ ਡੋਰ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਗਈ ਸੀ, ਜਿਸਦੇ ਕਾਫ਼ੀ ਵਧੀਆ ਨਤੀਜੇ ਸਾਹਮਣੇ ਆਏ।

ਇਸ ਵਾਰ ਵੀ ਹਰਸਿਮਰਨ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਹ ਪਹਿਲ ਕੀਤੀ ਗਈ ਹੈ, ਜਿਸ ਲਈ ਉਨ੍ਹਾਂ ਨੇ ਟੀਮ ਨੂੰ ਵਧਾਈ ਅਤੇ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਟੂ-ਵੀਲਰ ਵਾਹਨਾਂ ਉੱਤੇ ਲਗਾਏ ਜਾਣ ਵਾਲੇ ਮੈਟਲ ਸੇਫ਼ਟੀ ਨੈਕ ਸੇਵਰ (ਰਿੰਗਸ) ਚਾਈਨਾ ਡੋਰ ਤੋਂ ਬਚਾਅ ਲਈ ਇੱਕ ਮਹੱਤਵਪੂਰਨ ਕਦਮ ਹਨ, ਜੋ ਅਚਾਨਕ ਡੋਰ ਉਲਝਣ ਦੀ ਸਥਿਤੀ ਵਿੱਚ ਸਵਾਰ ਨੂੰ ਬਚਣ ਲਈ ਸਮਾਂ ਦਿੰਦੇ ਹਨ। ਅੰਕੜਿਆਂ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ 2024 ਤੋਂ 2026 ਦੀ ਸ਼ੁਰੂਆਤ ਤੱਕ ਚਾਈਨਾ ਡੋਰ ਸਬੰਧੀ 24 ਕੇਸ ਦਰਜ ਕੀਤੇ ਗਏ ਹਨ, 28 ਲੋਕਾਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ ਅਤੇ 4276 ਗੱਟੂ ਬਰਾਮਦ ਕੀਤੇ ਗਏ ਹਨ।

ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚਾਈਨਾ ਡੋਰ ਸਿਰਫ਼ ਇਨਸਾਨਾਂ ਲਈ ਹੀ ਨਹੀਂ, ਸਗੋਂ ਬੱਚਿਆਂ ਅਤੇ ਬੇਜ਼ੁਬਾਨ ਜਾਨਵਰਾਂ ਲਈ ਵੀ ਵੱਡਾ ਖ਼ਤਰਾ ਹੈ। ਆਖ਼ਰ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਸ਼ੌਕ ਪੂਰੇ ਕਰੋ ਪਰ ਸਮਾਜ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਖ਼ਤਰੇ ਵਿੱਚ ਨਾ ਪਾਓ।

Read Latest News and Breaking News at Daily Post TV, Browse for more News

Ad
Ad

Punjab District News