ਸੁਲਤਾਨਪੁਰ ਲੋਧੀ ਮਾਰਗ ’ਤੇ ਭਿਆਨਕ ਸੜਕ ਹਾਦਸਾ, ਦੋ ਕਾਰਾਂ ਦੀ ਟੱਕਰ ’ਚ 6 ਜ਼ਖ਼ਮੀ
Kapurthala Accident: ਸੁਲਤਾਨਪੁਰ ਲੋਧੀ-ਡੱਲਾ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਛੇ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਜ਼ਖ਼ਮੀ ਸ਼ਰਧਾਲੂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ […]
By :
Khushi
Updated On: 14 Jan 2026 12:14:PM
Kapurthala Accident: ਸੁਲਤਾਨਪੁਰ ਲੋਧੀ-ਡੱਲਾ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਛੇ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਜ਼ਖ਼ਮੀ ਸ਼ਰਧਾਲੂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਕੇ ਵਾਪਸ ਜਾ ਰਹੇ ਸਨ। ਇਸ ਦੌਰਾਨ ਡੱਲਾ ਮਾਰਗ ’ਤੇ ਦੋਨਾਂ ਕਾਰਾਂ ਵਿਚਾਲੇ ਅਚਾਨਕ ਟੱਕਰ ਹੋ ਗਈ, ਜਿਸ ਨਾਲ ਮੌਕੇ ’ਤੇ ਅਫ਼ਰਾ-ਤਫ਼ਰੀ ਮਚ ਗਈ।
ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।