ਅੰਮ੍ਰਿਤਸਰ ‘ਆਪ’ ਸਰਪੰਚ ਕਤਲ ਮਾਮਲੇ ‘ਚ ਪੁਲਿਸ ਵੱਲੋਂ ਵੱਡੀ ਕਾਰਵਾਈ, ਐਨਕਾਊਂਟਰ ਦੌਰਾਨ ਸ਼ੂਟਰ ਹਲਾਕ

Amritsar Police Enconter; ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਝਰਮਲ ਸਿੰਘ ਦੇ ਕਤਲ ਦੇ ਮਾਮਲੇ ਵਿੱਚ, ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕਰਦਿਆਂ ਮੁੱਖ ਸ਼ੂਟਰ ਸੁਖਰਾਜ ਸਿੰਘ ਉਰਫ਼ ਗੂੰਗਾ ਨੂੰ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਹੈ। ਇਹ ਮੁਕਾਬਲਾ ਅੰਮ੍ਰਿਤਸਰ ਦੇ ਵੱਲਾ ਬਾਈਪਾਸ ਇਲਾਕੇ ਵਿੱਚ ਹੋਇਆ। ਦੱਸਿਆ ਜਾ ਰਿਹਾ ਹੈ ਕਿ ਸਰਪੰਚ ਝਰਮਲ ਸਿੰਘ ਦੀ ਬੀਤੇ ਕੁਝ […]
Jaspreet Singh
By : Updated On: 14 Jan 2026 16:19:PM
ਅੰਮ੍ਰਿਤਸਰ ‘ਆਪ’ ਸਰਪੰਚ ਕਤਲ ਮਾਮਲੇ ‘ਚ ਪੁਲਿਸ ਵੱਲੋਂ ਵੱਡੀ ਕਾਰਵਾਈ, ਐਨਕਾਊਂਟਰ ਦੌਰਾਨ ਸ਼ੂਟਰ ਹਲਾਕ

Amritsar Police Enconter; ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਝਰਮਲ ਸਿੰਘ ਦੇ ਕਤਲ ਦੇ ਮਾਮਲੇ ਵਿੱਚ, ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕਰਦਿਆਂ ਮੁੱਖ ਸ਼ੂਟਰ ਸੁਖਰਾਜ ਸਿੰਘ ਉਰਫ਼ ਗੂੰਗਾ ਨੂੰ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਹੈ। ਇਹ ਮੁਕਾਬਲਾ ਅੰਮ੍ਰਿਤਸਰ ਦੇ ਵੱਲਾ ਬਾਈਪਾਸ ਇਲਾਕੇ ਵਿੱਚ ਹੋਇਆ।

ਦੱਸਿਆ ਜਾ ਰਿਹਾ ਹੈ ਕਿ ਸਰਪੰਚ ਝਰਮਲ ਸਿੰਘ ਦੀ ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਇੱਕ ਰਿਜ਼ੋਰਟ ਵਿੱਚ ਹੋਏ ਵਿਆਹ ਸਮਾਗਮ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ, ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਰਾਏਪੁਰ ਤੋਂ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ, ਪੁਲਿਸ ਨੂੰ ਕਈ ਮਹੱਤਵਪੂਰਨ ਜਾਣਕਾਰੀਆਂ ਮਿਲੀਆਂ, ਜਿਸ ਦੇ ਆਧਾਰ ‘ਤੇ ਮੁੱਖ ਸ਼ੂਟਰ ਸੁਖਰਾਜ ਸਿੰਘ ਨੂੰ ਅੱਜ ਵੱਲਾ ਇਲਾਕੇ ਵਿੱਚ ਬਰਾਮਦਗੀ ਲਈ ਲਿਜਾਇਆ ਗਿਆ।

Read Latest News and Breaking News at Daily Post TV, Browse for more News

Ad
Ad