CM ਮਾਨ ਦਾ ਵੱਡਾ ਐਲਾਨ, ਔਰਤਾਂ ਨੂੰ ਜਲਦ ਮਿਲਣਗੇ 1000 ਰੁਪਏ ਪ੍ਰਤੀ ਮਹੀਨਾ

ਸ੍ਰੀ ਮੁਕਤਸਰ ਸਾਹਿਬ: ਮਾਘੀ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਔਰਤਾਂ […]
Amritpal Singh
By : Updated On: 14 Jan 2026 20:53:PM
CM ਮਾਨ ਦਾ ਵੱਡਾ ਐਲਾਨ, ਔਰਤਾਂ ਨੂੰ ਜਲਦ ਮਿਲਣਗੇ 1000 ਰੁਪਏ ਪ੍ਰਤੀ ਮਹੀਨਾ

ਸ੍ਰੀ ਮੁਕਤਸਰ ਸਾਹਿਬ: ਮਾਘੀ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਔਰਤਾਂ ਲਈ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਯੋਜਨਾ ਲਈ ਬਜਟ ਵਿੱਚ ਪ੍ਰਬੰਧ ਕਰੇਗੀ। ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਮਾਘੀ ਮੌਕੇ ਇੱਥੇ ਹੋਇਆ ਇਕੱਠ ਸਰਕਾਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਮਾਘੀ ਮੌਕੇ ਇੱਕ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ “ਅਸੀਂ ਲੋਕਾਂ ਨਾਲ ਕੀਤੇ ਹਰ ਵਾਅਦੇ ਦਾ ਸਨਮਾਨ ਕੀਤਾ ਹੈ ਅਤੇ ਹੁਣ ਅਸੀਂ ਸੂਬੇ ਦੀ ਹਰੇਕ ਔਰਤ ਨੂੰ ਇੱਕ ਹਜ਼ਾਰ ਰੁਪਏ ਦੇਣ ਦੀ ਯੋਜਨਾ ਸ਼ੁਰੂ ਕਰਾਂਗੇ। ਆਉਣ ਵਾਲੇ ਬਜਟ ਵਿੱਚ ਲੋੜੀਂਦੀ ਵਿਵਸਥਾ ਯਕੀਨੀ ਬਣਾਈ ਜਾਵੇਗੀ। ਇਹ ਸਰਕਾਰ ਸਾਰਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ।’’

ਇਸ ਪਵਿੱਤਰ ਸਥਾਨ ਦੀ ਇਤਿਹਾਸਕ ਮਹੱਤਤਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਰਤੀ ਭਾਈ ਮਹਾਂ ਸਿੰਘ ਜੀ ਦੀ ਅਗਵਾਈ ਹੇਠ ਸਿੱਖ ਯੋਧਿਆਂ ਦੀ ਮਹਾਨ ਕੁਰਬਾਨੀ ਦੀ ਗਵਾਹ ਹੈ ਅਤੇ ਸਮੁੱਚੀ ਸਿੱਖ ਸੰਗਤ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰ ਰਹੀ ਹੈ। ਉਨ੍ਹਾਂ ਕਿਹਾ, “ਲੋਕ ਇੱਥੇ ਸੂਬੇ ਭਰ ਤੋਂ ਇਕੱਠੇ ਹੋਏ ਹਨ ਅਤੇ ਇਸ ਇਕੱਠ ਦਾ ਹਿੱਸਾ ਬਣ ਕੇ ਖ਼ੁਦ ਨੂੰ ਸੁਭਾਗਾ ਮੰਨ ਰਹੇ ਹਨ। ਇਹ ਪਵਿੱਤਰ ਧਰਤੀ ਅਤੇ ਇੱਥੇ ਹੋਈਆਂ ਕੁਰਬਾਨੀਆਂ ਦੁਨੀਆ ਭਰ ਦੇ ਹਰ ਸਿੱਖ ਦੇ ਦਿਲ ਵਿੱਚ ਵਸਦੀਆਂ ਹਨ ਅਤੇ ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੀਆਂ ਹਨ।”

Read Latest News and Breaking News at Daily Post TV, Browse for more News

Ad
Ad