Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਬਿਹਾਰ ‘ਚ ਹੁਣ ਸਿੱਖਾਂ ਦੇ ਵਿਆਹ ਆਨੰਦ ਕਾਰਜ ਐਕਟ ਹੇਠ ਰਜਿਸਟਰ ਹੋ ਸਕਣਗੇ

ਬਿਹਾਰ ਸਰਕਾਰ ਨੇ ਬਿਹਾਰ ਆਨੰਦ ਕਾਰਜ ਵਿਆਹ ਰਜਿਸਟ੍ਰੇਸ਼ਨ ਨਿਯਮ, 2025 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਹੁਣ ਸਿੱਖਾਂ ਦੇ ਵਿਆਹ, ਜੋ ਆਨੰਦ ਕਾਰਜ ਰਸਮ ਅਨੁਸਾਰ ਕੀਤੇ ਜਾਂਦੇ ਹਨ, ਸਰਕਾਰੀ ਤੌਰ ‘ਤੇ ਰਜਿਸਟਰ ਹੋ ਸਕਣਗੇ। ਇਹ ਫ਼ੈਸਲਾ ਸੁਪਰੀਮ ਕੋਰਟ ਦੇ ਅਮਨਜੋਤ ਸਿੰਘ ਚੱਢਾ ਬਨਾ ਭਾਰਤ ਸਰਕਾਰ (2022) ਦੇ ਕੇਸ ’ਚ ਹੁਕਮ ਤੋਂ ਬਾਅਦ ਆਇਆ ਹੈ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਿਹਾਰ ‘ਚ ਹੁਣ ਸਿੱਖਾਂ ਦੇ ਵਿਆਹ ਆਨੰਦ ਕਾਰਜ ਐਕਟ ਹੇਠ ਰਜਿਸਟਰ ਹੋ ਸਕਣਗੇ

ਬਿਹਾਰ ਸਰਕਾਰ ਨੇ ਬਿਹਾਰ ਆਨੰਦ ਕਾਰਜ ਵਿਆਹ ਰਜਿਸਟ੍ਰੇਸ਼ਨ ਨਿਯਮ, 2025 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਹੁਣ ਸਿੱਖਾਂ ਦੇ ਵਿਆਹ, ਜੋ ਆਨੰਦ ਕਾਰਜ ਰਸਮ ਅਨੁਸਾਰ ਕੀਤੇ ਜਾਂਦੇ ਹਨ, ਸਰਕਾਰੀ ਤੌਰ ‘ਤੇ ਰਜਿਸਟਰ ਹੋ ਸਕਣਗੇ।

ਇਹ ਫ਼ੈਸਲਾ ਸੁਪਰੀਮ ਕੋਰਟ ਦੇ ਅਮਨਜੋਤ ਸਿੰਘ ਚੱਢਾ ਬਨਾ ਭਾਰਤ ਸਰਕਾਰ (2022) ਦੇ ਕੇਸ ’ਚ ਹੁਕਮ ਤੋਂ ਬਾਅਦ ਆਇਆ ਹੈ, ਜਿਸ ਵਿੱਚ ਸਾਰੇ ਸੂਬਿਆਂ ਨੂੰ ਆਨੰਦ ਮੈਰਿਜ ਐਕਟ, 1909 (ਸੋਧ 2012) ਅਧੀਨ ਨਿਯਮ ਬਣਾਉਣ ਲਈ ਕਿਹਾ ਗਿਆ ਸੀ।

ਨੀਤਿਸ਼ ਕੁਮਾਰ ਦੀ ਅਗਵਾਈ ਵਾਲੀ ਕੈਬਿਨੇਟ ਨੇ ਇਹ ਮਤਾ ਪਾਸ ਕੀਤਾ। ਵਿੱਤ ਵਿਭਾਗ ਦੇ ਵਾਧੂ ਮੁੱਖ ਸਕੱਤਰ ਅਰਵਿੰਦ ਕੁਮਾਰ ਚੌਧਰੀ ਨੇ ਕਿਹਾ ਕਿ “ਗਜ਼ਟ ਨੋਟੀਫਿਕੇਸ਼ਨ ਤੋਂ ਬਾਅਦ ਇਹ ਸਿੱਖ ਭਾਈਚਾਰੇ ਲਈ ਸਮਾਜਕ, ਸੱਭਿਆਚਾਰਕ ਅਤੇ ਧਾਰਮਿਕ ਪੱਖੋਂ ਮਹੱਤਵਪੂਰਨ ਹੋਵੇਗਾ।”

ਬਿਹਾਰ ਦਾ ਸਿੱਖ ਧਰਮ ਨਾਲ ਡੂੰਘਾ ਨਾਤਾ ਹੈ। ਪਟਨਾ ਸਾਹਿਬ, ਜੋ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਸਥਾਨ ਹੈ, ਵਿਸ਼ਵ ਪ੍ਰਸਿੱਧ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਦਾ ਘਰ ਹੈ। ਗੁਰੂ ਨਾਨਕ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਜੀ ਵੀ ਬਿਹਾਰ ਵਿੱਚ ਰਹੇ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਕਈ ਜ਼ਿਲ੍ਹਿਆਂ ਵਿੱਚ ਫੈਲੀਆਂ।

Read Latest News and Breaking News at Daily Post TV, Browse for more News

Ad
Ad

Punjab District News