ਮਾਣਹਾਨੀ ਮਾਮਲੇ ‘ਚ ਸੁਣਵਾਈ: ਸੰਸਦ ਮੈਂਬਰ ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ‘ਚ ਹੋਵੇਗੀ ਪੇਸ਼
Defamation case hearing: ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਕੰਗਨਾ ਰਣੌਤ ਵੱਲੋਂ ਅਦਾਲਤ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਗਈ ਹੈ।ਪਿਛਲੀ ਸੁਣਵਾਈ ਦੌਰਾਨ ਬੇਬੇ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬ੍ਰਾਹਮਣਵਾਲ ਨੇ ਦੱਸਿਆ ਸੀ ਕਿ ਕੰਗਨਾ ਰਣੌਤ ਦੇ ਵਕੀਲ ਨੇ ਅਦਾਲਤ […]
By :
Khushi
Updated On: 15 Jan 2026 10:13:AM
Defamation case hearing: ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਕੰਗਨਾ ਰਣੌਤ ਵੱਲੋਂ ਅਦਾਲਤ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਗਈ ਹੈ।ਪਿਛਲੀ ਸੁਣਵਾਈ ਦੌਰਾਨ ਬੇਬੇ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬ੍ਰਾਹਮਣਵਾਲ ਨੇ ਦੱਸਿਆ ਸੀ ਕਿ ਕੰਗਨਾ ਰਣੌਤ ਦੇ ਵਕੀਲ ਨੇ ਅਦਾਲਤ ਤੋਂ ਪੇਸ਼ੀ ਤੋਂ ਛੋਟ ਮੰਗੀ ਸੀ।
ਹਾਲਾਂਕਿ, ਅਦਾਲਤ ਨੇ ਕੰਗਨਾ ਰਣੌਤ ਨੂੰ ਅੱਜ ਯਾਨੀ 15 ਜਨਵਰੀ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ।ਹਾਲ ਹੀ ਵਿੱਚ ਕੰਗਨਾ ਰਣੌਤ ਨੇ ਸੁਪਰੀਮ ਕੋਰਟ ਵਿੱਚ ਕੇਸ ਨੂੰ ਖਤਮ ਕਰਨ ਦੀ ਅਪੀਲ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਉਸ ਦੀ ਅਰਜ਼ੀ ਨੂੰ ਸਵੀਕਾਰ ਨਹੀਂ ਕੀਤਾ।