ਜਥੇਦਾਰ ਸਾਹਿਬ ਜੋ ਫ਼ੈਸਲਾ ਲੈਣਗੇ, ਉਹ ਸਿਰ ਮੱਥੇ- CM ਭਗਵੰਤ ਮਾਨ
ਅੰਮ੍ਰਿਤਸਰ– ਜਥੇਦਾਰ ਗੜਗੱਜ ਨਾਲ ਮੁਲਾਕਾਤ ਤੇ ਆਪਣਾ ਸਪੱਸ਼ਟੀਕਰਨ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਜਥੇਦਾਰ ਸਾਹਿਬ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਦੇ ਦਿੱਤਾ ਹੈ ਤੇ ਜਥੇਦਾਰ ਜੋ ਵੀ ਫ਼ੈਸਲਾ ਲੈਣਗੇ, ਉਹ ਮੈਨੂੰ ਮਨਜ਼ੂਰ ਹੈ। ਉਨ੍ਹਾਂ ਵਾਇਰਲ ਵੀਡੀਓ ਨੂੰ ਨਕਲੀ ਕਰਾਰ ਦਿੱਤਾ ਤੇ ਕਿਹਾ ਕਿ ਅੱਜਕੱਲ੍ਹ ਏ.ਆਈ. (AI) ਨਾਲ ਕੁਝ ਵੀ ਕੀਤਾ […]
By :
DailyPostTV Artist
Updated On: 15 Jan 2026 13:20:PM
ਅੰਮ੍ਰਿਤਸਰ– ਜਥੇਦਾਰ ਗੜਗੱਜ ਨਾਲ ਮੁਲਾਕਾਤ ਤੇ ਆਪਣਾ ਸਪੱਸ਼ਟੀਕਰਨ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਜਥੇਦਾਰ ਸਾਹਿਬ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਦੇ ਦਿੱਤਾ ਹੈ ਤੇ ਜਥੇਦਾਰ ਜੋ ਵੀ ਫ਼ੈਸਲਾ ਲੈਣਗੇ, ਉਹ ਮੈਨੂੰ ਮਨਜ਼ੂਰ ਹੈ। ਉਨ੍ਹਾਂ ਵਾਇਰਲ ਵੀਡੀਓ ਨੂੰ ਨਕਲੀ ਕਰਾਰ ਦਿੱਤਾ ਤੇ ਕਿਹਾ ਕਿ ਅੱਜਕੱਲ੍ਹ ਏ.ਆਈ. (AI) ਨਾਲ ਕੁਝ ਵੀ ਕੀਤਾ ਜਾ ਸਕਦਾ ਹੈ, ਇਸ ਦੀ ਕਿਸੇ ਵੀ ਥਾਂ ਤੋਂ ਜਾਂਚ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਮੈਨੂੰ ਇਥੇ ਪੇਸ਼ ਹੋ ਕੇ ਸਕੂਨ ਮਿਲਿਆ ਹੈ ਤੇ ਸੰਤੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਨੂੰ ਚੈਲੰਜ ਕਰਨ ਦੀ ਨਾ ਮੇਰੀ ਹਿੰਮਤ ਹੈ ਤੇ ਨਾ ਹੀ ਮੇਰੀ ਔਕਾਤ ਹੈ। ਉਨ੍ਹਾਂ ਦੱਸਿਆ ਕਿ ਹੁਣ ਪੰਜ ਸਿੰਘ ਸਹਿਬਾਨ ਦੀ ਮੀਟਿੰਗ ਹੋਵੇਗੀ ਤੇ ਉਸ ਵਿਚ ਸਪੱਸ਼ਟੀਕਰਨ ’ਤੇ ਵਿਚਾਰ ਕੀਤਾ ਜਾਵੇਗਾ।
