Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ ਪੰਜਾਬ ਫਿਰ ਤੋਂ ਮੋਹਰੀ : ਸੰਜੀਵ ਅਰੋੜਾ

National Startup Day; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੇ ਇੱਕ ਵਾਰ ਫਿਰ ਆਪਣੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਥਾਪਿਤ ਕਰਦਿਆਂ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ ਵੱਲੋਂ ਜਾਰੀ ਕੀਤੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ – 5ਵੇਂ ਐਡੀਸ਼ਨ ਵਿੱਚ ਲਗਾਤਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ ਪੰਜਾਬ ਫਿਰ ਤੋਂ ਮੋਹਰੀ : ਸੰਜੀਵ ਅਰੋੜਾ

National Startup Day; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੇ ਇੱਕ ਵਾਰ ਫਿਰ ਆਪਣੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਥਾਪਿਤ ਕਰਦਿਆਂ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ ਵੱਲੋਂ ਜਾਰੀ ਕੀਤੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ – 5ਵੇਂ ਐਡੀਸ਼ਨ ਵਿੱਚ ਲਗਾਤਾਰ ਦੂਜੀ ਵਾਰ ਪੰਜਾਬ ਨੇ ‘ਟਾਪ ਪਰਫਾਰਮਰ’ ਵਜੋਂ ਸਫ਼ਲਤਾ ਦਰਜ ਕੀਤੀ ਹੈ ।

ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਦੀ ਹਾਜ਼ਰੀ ਵਿੱਚ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਰਾਸ਼ਟਰੀ ਸਟਾਰਟਅੱਪ ਦਿਵਸ ਦੇ ਮੌਕੇ ’ਤੇ ਕਰਵਾਏ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਨੂੰ ਪ੍ਰਸ਼ੰਸਾ ਪੱਤਰ ਦਿੱਤਾ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਲਗਾਤਾਰ ਦੂਜੀ ਵਾਰ ਇਹ ਮਾਣ ਹਾਸਲ ਕਰਨਾ ਇੱਕ ਮਜ਼ਬੂਤ, ਸਮਾਵੇਸ਼ੀ ਅਤੇ ਨਵੀਨਤਾ-ਸੰਚਾਲਿਤ ਸਟਾਰਟਅੱਪ ਈਕੋਸਿਸਟਮ ਬਣਾਉਣ ਵੱਲ ਪੰਜਾਬ ਦੇ ਨਿਰੰਤਰ ਅਤੇ ਕੇਂਦ੍ਰਿਤ ਯਤਨਾਂ ਦਾ ਪ੍ਰਤੱਖ ਸਬੂਤ ਹੈ। ਰਾਜ ਦੀ ਕਾਰਗੁਜ਼ਾਰੀ ਪ੍ਰਗਤੀਸ਼ੀਲ ਸਟਾਰਟਅੱਪ ਨੀਤੀਆਂ, ਮਜ਼ਬੂਤ ਸੰਸਥਾਗਤ ਪ੍ਰਣਾਲੀਆਂ, ਇਨਕਿਊਬੇਸ਼ਨ ਅਤੇ ਐਕਸਲਰੇਸ਼ਨ ਸਹਾਇਤਾ, ਵਿੱਤ ਤੱਕ ਬਿਹਤਰ ਪਹੁੰਚ, ਸੇਧਪੂਰਨ ਸਲਾਹ-ਮਸ਼ਵਰਾ ਪਹਿਲਕਦਮੀਆਂ ਅਤੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਰੋਬਾਰ ਵਿੱਚ ਆਸਾਨੀ ਵਾਲੇ ਸੁਧਾਰਾਂ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ।

ਇਸ ਪ੍ਰਾਪਤੀ ’ਤੇ ਖੁਸ਼ੀ ਤੇ ਤਸੱਲੀ ਜ਼ਾਹਰ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ,‘‘ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ‘ਟਾਪ ਪਰਫਾਰਮਰ’ ਵਜੋਂ ਇਹ ਲਗਾਤਾਰ ਮਾਨਤਾ ਦੇਣਾ ਉੱਦਮਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਮਾਣਯੋਗ ਮੁੱਖ ਮੰਤਰੀ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਨੇ ਸਟਾਰਟਅੱਪਸ ਲਈ ਵਿਸ਼ੇਸ਼ ਕਰਕੇ ਨੌਜਵਾਨਾਂ ਅਤੇ ਗ਼ੈਰ-ਕਾਰੋਬਾਰੀ ਪਿਛੋਕੜ ਵਾਲੇ ਉੱਦਮੀਆਂ ਲਈ ਇੱਕ ਢੁਕਵਾਂ ਮਾਹੌਲ ਬਣਾਇਆ ਹੈ। ਸਰਕਾਰ ਵੱਲੋਂ ਪੰਜਾਬ ਨੂੰ ਸਟਾਰਟਅੱਪਸ ਅਤੇ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਵਜੋਂ ਉਭਾਰਨ ਲਈ ਨੀਤੀਗਤ ਸਹਾਇਤਾ, ਇਨਕਿਊਬੇਸ਼ਨ ਬੁਨਿਆਦੀ ਢਾਂਚੇ ਅਤੇ ਮਾਰਕੀਟ ਪਹੁੰਚ ਨੂੰ ਮਜ਼ਬੂਤ ਕਰਨਾ ਜਾਰੀ ਰਹੇਗਾ।’’

ਉਨ੍ਹਾਂ ਅੱਗੇ ਕਿਹਾ ਕਿ ਸਟਾਰਟਅੱਪ ਨੀਤੀ ਲਾਗੂਕਰਨ, ਸੰਸਥਾਗਤ ਸਹਾਇਤਾ ਪ੍ਰਣਾਲੀਆਂ, ਇਨਕਿਊਬੇਸ਼ਨ ਬੁਨਿਆਦੀ ਢਾਂਚਾ, ਫੰਡਿੰਗ ਵਿਧੀਆਂ, ਸਮਰੱਥਾ ਨਿਰਮਾਣ, ਸਲਾਹ-ਮਸ਼ਵਰਾ ਅਤੇ ਸੁਚੱਜੇ ਮੰਡੀਕਰਨ ਆਦਿ ਅਹਿਮ ਮਾਪਦੰਡਾਂ ਦੇ ਆਧਾਰ ’ਤੇ ਸੂਬੇ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ ਸੀ।

ਸਰਕਾਰ ਦੀ ਵਚਨਬੱਧਤਾ ਦ੍ਰਿੜਾਉਂਦਿਆਂ ਮੰਤਰੀ ਸੰਜੀਵ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨਵੀਨਤਾ-ਅਗਵਾਈ ਵਾਲੇ ਆਰਥਿਕ ਵਿਕਾਸ, ਰੁਜ਼ਗਾਰ ਉਤਪਤੀ ਅਤੇ ਤਕਨਾਲੋਜੀ-ਅਧਾਰਤ ਵਿਕਾਸ ’ਤੇ ਧਿਆਨ ਕੇਂਦਰਿਤ ਕਰਨਾ ਜਾਰੀ ਰੱਖੇਗਾ ਤਾਂ ਜੋ ਸਟਾਰਟਅੱਪਸ ਨੂੰੰ ਮੁੱਖ ਤਰਜੀਹ ਮੰਨਦਿਆਂ ਸੂਬੇ ਦੇ ਆਰਥਿਕ ਕਾਇਆ-ਕਲਪ ਨੂੰ ਯਕੀਨੀ ਬਣਾਇਆ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News