Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

‘ਯੁੱਧ ਨਸ਼ਿਆਂ ਵਿਰੁੱਧ’: 321ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ 1.3 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Drug War In Punjab; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 321ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 294 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 54 ਐਫਆਈਆਰ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਯੁੱਧ ਨਸ਼ਿਆਂ ਵਿਰੁੱਧ’: 321ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ 1.3 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
drug war in punjab

Drug War In Punjab; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 321ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 294 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 54 ਐਫਆਈਆਰ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 321 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,701 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 208 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16,510 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ ਕੀਤਾ ਹੈ।

66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ’ਚ 294 ਥਾਵਾਂ ’ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 297 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News