ਅਧਿਆਪਕਾਂ ਨਾਲ ਭਰੀ ਵੈਨ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ, ਦਰਜਨ ਹੋਏ ਗੰਭੀਰ ਫੱਟੜ
Kalanaur Gurdaspur Road Accident; ਸ਼ਨੀਵਾਰ ਨੂੰ ਇਸ ਇਲਾਕੇ ਵਿੱਚ ਪਈ ਸੰਘਣੀ ਧੁੰਦ ਦੌਰਾਨ ਨੈਸ਼ਨਲ ਹਾਈਵੇ 354 ਤੇ ਕਲਾਨੌਰ ਗੁਰਦਾਸਪੁਰ ਮਾਰਗ ‘ਤੇ ਪੈਂਦੇ ਅੱਡਾ ਨੜਾਵਾਲੀ ਦੇ ਨਜ਼ਦੀਕ ਗੁਰਦਾਸਪੁਰ ਵਾਲੇ ਪਾਸੇ ਤੋਂ ਆ ਰਹੀ ਸਕੂਲ ਟੀਚਰਾਂ ਨਾਲ ਭਰੀ ਵੈਨ ਸੰਘਣੀ ਧੁੰਦ ਕਾਰਨ ਹਾਦਸਾ ਗ੍ਰਸਤ ਹੋਣ ਕਰਕੇ ਦਰਜਨ ਦੇ ਕਰੀਬ ਅਧਿਆਪਕਾਂ ਦੇ ਫੱਟੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।
ਪ੍ਰਾਪਤ ਜਾਣਕਾਰੀ ਅਨੁਸਾਰ, ਪਠਾਨਕੋਟ ਏਰੀਏ ਨਾਲ ਸੰਬੰਧਿਤ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਕੂਲਾਂ ਵਿੱਚ ਤੈਨਾਤ ਸਰਕਾਰੀ ਮਹਿਲਾ ਅਤੇ ਪੁਰਸ਼ ਅਧਿਆਪਕ ਰੋਜਾਨਾ ਦੀ ਤਰ੍ਹਾਂ ਵੈਨ ਰਾਹੀਂ ਫਤਿਹਗੜ੍ਹ ਚੂੜੀਆਂ ਨੂੰ ਜਾ ਰਹੇ ਸਨ ਕਿ ਨਰਾਂ ਵਾਲੀ ਨੇੜੇ ਸੰਘਣੀ ਧੁੰਦ ਦੌਰਾਨ ਉਨ੍ਹਾਂ ਦੀ ਵੈਨ ਹਾਦਸਾ ਗ੍ਰਸਤ ਹੋ ਗਈ, ਜਿਸ ਕਾਰਨ ਜਿੱਥੇ ਗੱਡੀ ਦਾ ਵੱਡਾ ਨੁਕਸਾਨ ਹੋਇਆ ਉਹ ਤੇ ਵੈਨ ਵਿੱਚ ਸਵਾਰ ਅਧਿਆਪਕ ਗੰਭੀਰ ਫੱਟੜ ਹੋ ਗਏ। ਇਸ ਮੌਕੇ ‘ਤੇ ਚੀਕ ਚਿਹਾੜਾ ਪਿਆ ਹੋਇਆ ਸੀ ਅਤੇ ਇਲਾਕੇ ਦੇ ਲੋਕਾਂ ਅਤੇ ਰਾਹਗੀਰਾਂ ਵੱਲੋਂ ਫੱਟੜ ਅਧਿਆਪਕਾਂ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ ਅਤੇ 108 ਐਂਬੂਲੈਂਸ ਰਾਹੀਂ ਹਸਪਤਾਲ ਵਿਖੇ ਲਿਜਾਇਆ ਜਾ ਰਿਹਾ।
ਇਸ ਸਬੰਧੀ ਐਸਐਚਓ (SHO) ਜਤਿੰਦਰ ਪਾਲ ਨੇ ਗੱਲਬਾਤ ਨੂੰ ਦੱਸਿਆ ਕਿ ਇਸ ਹਾਦਸੇ ਦੌਰਾਨ ਸੱਤ ਅਧਿਆਪਕ ਗੰਭੀਰ ਫਟੜ ਹਨ ਜਦਕਿ ਚਾਰ ਦੇ ਕਰੀਬ ਅਧਿਆਪਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਮੌਕੇ ‘ਤੇ ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਵੱਲੋਂ ਵੀ ਮੌਕੇ ‘ਤੇ ਪਹੁੰਚ ਕੇ ਵੱਡਾ ਯੋਗਦਾਨ ਪਾਇਆ ਅਤੇ ਮਰੀਜਾਂ ਨੂੰ ਹਸਪਤਾਲ ਲਜਾਇਆ।