Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ ਜੁਰਮਾਨਾ

Latest News: ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਇੰਪਰੂਵਮੈਂਟ ਟਰੱਸਟ ਰੋਪੜ ਵਿਖੇ ਤਾਇਨਾਤ ਪਰਵੀਨ ਕੁਮਾਰ ਕਲਰਕ ਅਤੇ ਉਸਦੇ ਸਹਿ-ਦੋਸ਼ੀ ਸਤੀਸ਼ ਕੁਮਾਰ ਜੂਨੀਅਰ ਇੰਜੀਨੀਅਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਮੁਕੱਦਮੇ ਦੀ ਮੁਕੰਮਲ ਸੁਣਵਾਈ ਤੋਂ ਬਾਅਦ ਅੱਜ ਸਮਰੱਥ ਅਦਾਲਤ ਨੇ ਉਕਤ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਂਦਿਆਂ ਦੋਵਾਂ ਦੋਸ਼ੀਆਂ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ  ਜੁਰਮਾਨਾ

Latest News: ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਇੰਪਰੂਵਮੈਂਟ ਟਰੱਸਟ ਰੋਪੜ ਵਿਖੇ ਤਾਇਨਾਤ ਪਰਵੀਨ ਕੁਮਾਰ ਕਲਰਕ ਅਤੇ ਉਸਦੇ ਸਹਿ-ਦੋਸ਼ੀ ਸਤੀਸ਼ ਕੁਮਾਰ ਜੂਨੀਅਰ ਇੰਜੀਨੀਅਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਮੁਕੱਦਮੇ ਦੀ ਮੁਕੰਮਲ ਸੁਣਵਾਈ ਤੋਂ ਬਾਅਦ ਅੱਜ ਸਮਰੱਥ ਅਦਾਲਤ ਨੇ ਉਕਤ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਂਦਿਆਂ ਦੋਵਾਂ ਦੋਸ਼ੀਆਂ ਨੂੰ 4-4 ਸਾਲ ਦੀ ਕੈਦ ਅਤੇ 20000- ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੂਨੀਅਰ ਇੰਜੀਨੀਅਰ ਅਤੇ ਕਲਰਕ ਨੇ ਸ਼ਿਕਾਇਤਕਰਤਾ ਤੋਂ ਉਸਦੀ ਜਾਇਦਾਦ ਦੀ ਸੇਲ ਡੀਡ ਰਜਿਸਟਰ ਕਰਵਾਉਣ ਦੇ ਬਦਲੇ 15000 ਰੁਪਏ ਦੀ ਰਿਸ਼ਵਤ ਮੰਗੀ ਸੀ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਕਿਸ਼ਤਾਂ ਵਿੱਚ ਦਿੱਤੀ ਸੀ ਅਤੇ ਰਿਸ਼ਵਤ ਦੀ ਆਖਰੀ ਕਿਸ਼ਤ ਦੀ ਅਦਾਇਗੀ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਲਈ ਸੀ।

ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਰੋਪੜ ਦੇ ਦਫ਼ਤਰ ’ਤੇ ਛਾਪਾ ਮਾਰਿਆ ਅਤੇ ਸਰਕਾਰੀ ਅਧਿਕਾਰੀਆਂ/ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਪਰਵੀਨ ਕੁਮਾਰ ਦੇ ਕਬਜ਼ੇ ਵਿੱਚੋਂ 7500 ਰੁਪਏ ਦੀ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ ਅਤੇ ਪਰਵੀਨ ਕੁਮਾਰ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

Read Latest News and Breaking News at Daily Post TV, Browse for more News

Ad
Ad

Punjab District News