Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ- ਹਰਦੀਪ ਸਿੰਘ ਮੁੰਡੀਆਂ

Martyrdom ceremony in memory of Namdhari Shaheed Singhs; ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ਼ ਰਹਿਣਗੀਆਂ। ਇਹਨਾੱ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ (ਪੰਜਾਬ) ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ- ਹਰਦੀਪ ਸਿੰਘ ਮੁੰਡੀਆਂ

Martyrdom ceremony in memory of Namdhari Shaheed Singhs; ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ਼ ਰਹਿਣਗੀਆਂ। ਇਹਨਾੱ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ (ਪੰਜਾਬ) ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਕਰਵਾਏ ਗਏ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤਾ।

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ, ਨਿਮਰਤਾ ਅਤੇ ਤਿਆਗ ਦੀ ਜਿਊਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਦਰਸਾਏ ਅਹਿੰਸਾ, ਨਾ-ਮਿਲਵਰਤਨ ਅਤੇ ਨਾ-ਫੁਰਮਾਨੀ ਦੇ ਰਸਤੇ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ। ਇਤਿਹਾਸ ਗਵਾਹ ਹੈ ਕਿ ਅੰਗਰੇਜ਼ੀ ਹਕੂਮਤ ਦੇ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਦੀ ਚਿੰਗਾਰੀ ਮਾਲੇਰਕੋਟਲਾ ਦੀ ਇਸ ਪਵਿੱਤਰ ਧਰਤੀ ਤੋਂ ਹੀ ਉੱਠੀ ਸੀ।ਉਨ੍ਹਾਂ ਕਿਹਾ ਕਿ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਕੁਰਬਾਨੀ ਸਿਰਫ਼ ਇੱਕ ਧਾਰਮਿਕ ਸੰਪਰਦਾ ਦੀ ਨਹੀਂ, ਸਗੋਂ ਪੂਰੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੀ ਬੁਨਿਆਦ ਹੈ। ਅੱਜ ਦੀ ਪੀੜ੍ਹੀ ਲਈ ਇਹ ਬਲਿਦਾਨ ਪ੍ਰੇਰਣਾ ਸਰੋਤ ਹਨ ਕਿ ਅਸੀਂ ਸੱਚ, ਇਮਾਨਦਾਰੀ ਅਤੇ ਦੇਸ਼ ਸੇਵਾ ਦੇ ਰਸਤੇ ’ਤੇ ਅੱਗੇ ਵਧੀਏ।

ਉਹਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪਹੁੰਚਣਾ ਸੀ ਪਰ ਕੁਝ ਨਾ ਟਾਲੇ ਜਾਣ ਵਾਲੇ ਕਾਰਨਾਂ ਕਰਕੇ ਉਹ ਪਹੁੰਚ ਨਹੀਂ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂਆਂ ਅਤੇ ਨਾਮਧਾਰੀ ਸੰਪਰਦਾ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਆਪਣੀ ਜ਼ਿੰਦਗੀ ਨੂੰ ਉੱਚੇ ਆਦਰਸ਼ਾਂ ਨਾਲ ਜੋੜਨ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਅਹਿਮ ਰੋਲ ਅਦਾ ਕਰਨ।

ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਵੀ ਮੌਜੂਦ ਸਨ । ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਨਾਮਧਾਰੀ ਸੁਰਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ,ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰ,ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ, ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ,ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ,ਐਸ.ਪੀ.ਸਤਪਾਲ ਸ਼ਰਮਾਂ,ਐਸ.ਡੀ.ਐਮ.ਗੁਰਮੀਤ ਕੁਮਾਰ ਬਾਂਸਲ,ਨਾਮਧਾਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।


ਸਮੂਹ ਸੰਗਤ ਵੱਲੋਂ 66 ਨਾਮਧਾਰੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਉਨ੍ਹਾਂ ਦੇ ਦਰਸਾਏ ਰਸਤੇ ’ਤੇ ਚੱਲਣ ਦਾ ਸੰਕਲਪ ਲਿਆ ਗਿਆ ।

Read Latest News and Breaking News at Daily Post TV, Browse for more News

Ad
Ad

Punjab District News