ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਖਤਮ, ਲਏ ਗਏ ਕਈ ਵੱਡੇ ਫੈਸਲੇ

Punjab News: ਅੱਜ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਅਗਵਾਈ ਹੇਠ ਕੈਬਨਿਟ ਦੀ ਮੀਟਿੰਗ ਹੋਈ। ਇਸ ਤੋਂ ਬਾਅਦ ਮੀਟਿੰਗ ਵਿਚ ਹੋਏ ਫੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿਚ ਉਨ੍ਹਾਂ ਦੱਸਿਆ ਕਿ ਜਨਤਕ ਅਦਾਰੇ ਲਈ ਜ਼ਮੀਨ ਦੇਣ ਦਾ ਫੈਸਲਾ ਡੀਸੀ ਪੱਧਰ ਦੀ ਕਮੇਟੀ ਕਰੇਗੀ। ਪੰਜਾਬ ਮੈਨੇਜਮੈਂਟ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਕੈਬਨਿਟ ਦੀ ਅਹਿਮ ਬੈਠਕ ਖਤਮ, ਲਏ ਗਏ ਕਈ ਵੱਡੇ ਫੈਸਲੇ

Punjab News: ਅੱਜ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਅਗਵਾਈ ਹੇਠ ਕੈਬਨਿਟ ਦੀ ਮੀਟਿੰਗ ਹੋਈ। ਇਸ ਤੋਂ ਬਾਅਦ ਮੀਟਿੰਗ ਵਿਚ ਹੋਏ ਫੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿਚ ਉਨ੍ਹਾਂ ਦੱਸਿਆ ਕਿ ਜਨਤਕ ਅਦਾਰੇ ਲਈ ਜ਼ਮੀਨ ਦੇਣ ਦਾ ਫੈਸਲਾ ਡੀਸੀ ਪੱਧਰ ਦੀ ਕਮੇਟੀ ਕਰੇਗੀ।

ਪੰਜਾਬ ਮੈਨੇਜਮੈਂਟ ਐਂਡ ਟ੍ਰਾਂਸਫਰ ਮਿਊਂਸੀਪਲ ਐਕਟ 2020 ਦੀ ਧਾਰਾ 4 ਤਹਿਤ, ਜਦੋਂ ਨਗਰ ਕੌਂਸਲ (ਨਗਰ ਕਮੇਟੀ) ਨਾਲ ਸਬੰਧਤ ਸ਼ਹਿਰੀ ਜ਼ਮੀਨ ਇਕ ਵਿਭਾਗ ਤੋਂ ਦੂਜੇ ਵਿਭਾਗ ਜਾਂ ਕਿਸੇ ਹੋਰ ਸੰਸਥਾ ਨੂੰ ਤਬਦੀਲ ਕੀਤੀ ਜਾਂਦੀ ਸੀ, ਤਾਂ ਕਈ ਤਰ੍ਹਾਂ ਦੀਆਂ ਰੁਕਾਵਟਾਂ ਆਉਂਦੀਆਂ ਸਨ। ਹੁਣ, ਇਸ ਸਬੰਧ ਵਿਚ ਸਾਰਾ ਅਧਿਕਾਰ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਕਮੇਟੀ ਨੂੰ ਸੌਂਪ ਦਿੱਤਾ ਗਿਆ ਹੈ।

ਇਹ ਕਮੇਟੀ ਫੈਸਲਾ ਕਰੇਗੀ ਕਿ ਕਿਸੇ ਵੀ ਜਨਤਕ ਉਦੇਸ਼ ਲਈ ਜ਼ਮੀਨ ਕਦੋਂ ਦਿੱਤੀ ਜਾਣੀ ਚਾਹੀਦੀ ਹੈ। ਇਹ ਕਮੇਟੀ ਲੀਜ਼, ਵਿਕਰੀ ਜਾਂ ਨਿਲਾਮੀ ਨਾਲ ਸਬੰਧਤ ਨਿਯਮ ਅਤੇ ਸ਼ਰਤਾਂ ਨਿਰਧਾਰਤ ਕਰੇਗੀ। ਪਹਿਲਾਂ, ਇਸ ਪ੍ਰਕਿਰਿਆ ਵਿਚ ਮਹੀਨੇ ਲੱਗਦੇ ਸਨ। ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਦ ਪੁਲਿਸ ਵਿਭਾਗ ਨੂੰ ਜ਼ਮੀਨ ਅਲਾਟ ਕਰਨੀ ਪੈਂਦੀ ਸੀ, ਪਰ ਇਸ ਵਿੱਚ ਲਗਭਗ 8 ਮਹੀਨੇ ਲੱਗਦੇ ਸਨ।

ਪੰਜਾਬ ਦੇ ਵਿੱਤ ਮੰਤਰੀ ਨੇ ਬਾਗਬਾਨੀ ਨਾਲ ਸਬੰਧਤ ਇਕ ਹੋਰ ਫੈਸਲੇ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਦੇ ਬਾਗਬਾਨੀ ਖੇਤਰ ਹੇਠ ਰਕਬੇ ਨੂੰ 6 ਫੀਸਦੀ ਤੋਂ ਵਧਾ ਕੇੇ 15 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ।

ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਵਿਚ, ਪੰਜਾਬ ਸਰਕਾਰ ਨੇ ਇਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਅਨੁਸਾਰ ਭਗਵਾਨ ਰਾਮ ਦੇ ਜੀਵਨ ‘ਤੇ ਆਧਾਰਿਤ ਇਕ ਨਾਟਕ ਸ਼ੋਅ “ਹੇ ਰਾਮ”, ਰਾਜ ਭਰ ਵਿਚ 40 ਥਾਵਾਂ ‘ਤੇ ਪੇਸ਼ ਕੀਤਾ ਜਾਵੇਗਾ। ਦੇਸ਼ ਭਰ ਦੇ ਕਈ ਪ੍ਰਸਿੱਧ ਕਲਾਕਾਰ ਇਨ੍ਹਾਂ ਸ਼ੋਅ ‘ਚ ਪ੍ਰਦਰਸ਼ਨ ਕਰਨਗੇ। ਇਕ ਹੋਰ ਫੈਸਲੇ ਅਨੁਸਾਰ ਸਰਕਾਰ 1,000 ਯੋਗਾ ਅਧਿਆਪਕਾਂ ਦੀ ਭਰਤੀ ਵੀ ਕਰੇਗੀ।

Read Latest News and Breaking News at Daily Post TV, Browse for more News

Ad
Ad

Punjab District News