ਗੁਰਦਾਸਪੁਰ ਪੁਲਿਸ ਦੀ ਵੱਡੀ ਕਾਰਵਾਈ , ਗੈਰ-ਕਾਨੂੰਨੀ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ

Latest News: ਗੁਰਦਾਸਪੁਰ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 5 ਆਧੁਨਿਕ ਪਿਸਤੌਲ (.30 ਕੈਲ PX5 7 ਮੈਗਜ਼ੀਨਾਂ ਦੇ ਨਾਲ) ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰਾਂ […]
Khushi
By : Updated On: 21 Jan 2026 16:31:PM
ਗੁਰਦਾਸਪੁਰ ਪੁਲਿਸ ਦੀ ਵੱਡੀ ਕਾਰਵਾਈ , ਗੈਰ-ਕਾਨੂੰਨੀ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ

Latest News: ਗੁਰਦਾਸਪੁਰ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 5 ਆਧੁਨਿਕ ਪਿਸਤੌਲ (.30 ਕੈਲ PX5 7 ਮੈਗਜ਼ੀਨਾਂ ਦੇ ਨਾਲ) ਬਰਾਮਦ ਕੀਤੇ ਹਨ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸਨ।

ਗੁਰਦਾਸਪੁਰ ਦੇ ਥਾਣਾ ਘੁੰਮਣ ਕਲਾਂ ਵਿਖੇ ਅਸਲਾ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਹੋਰ ਜਾਂਚ ਜਾਰੀ ਹੈ।

ਜਾਣਕਾਰੀ ਦਿੰਦੇ ਹੋਏ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਸੰਦੀਪ ਗੋਇਲ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਵੱਲੋਂ ਪੰਜ ਪਿਸਟਲ ਅਤੇ ਸੱਤ ਮੈਗਜ਼ੀਨ ਸਮੇਤ ਦੋਸ਼ੀ ਅਰਸ਼ਦੀਪ ਸਿੰਘ ਵਾਸੀ ਉਪਲੀਥਾਣਾ ਸਦਰ ਸੰਗਰੂਰ ਜਿਸ ਦੀ ਉਮਰ ਮਹਿਜ਼ 25 ਸਾਲ ਹੈ। ਉਸ ਨੂੰ ਵਿਦੇਸ਼ੀ ਗੈਂਗਸਟਰਾਂ ਦੇ ਇਸ਼ਾਰੇ ਤੇ ਹਥਿਆਰਾਂ ਦੇ ਖੇਪ ਨੂੰ ਗੈਂਗਸਟਰ ਤੱਕ ਸਪਲਾਈ ਕਰਨਾ ਸੀ।

ਦੋਸ਼ੀ ਦੇ ਉੱਪਰ ਪੰਜ ਆਧੁਨਿਕ ਪਿਸਟਲ ਪੀਐਕਸ 5 ਤੇ 7 ਮੈਗਜ਼ੀਨ ਪ੍ਰਾਪਤ ਕੀਤੇ ਗਏ ਹਨ।।ਕੁਛ ਸਮੇਂ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਇਆ ਸੀ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ਤੇ ਗੈਂਗਸਟਰ ਨੂੰ ਸਪਲਾਈ ਕਰਨੇ ਸੀ ਹਥਿਆਰ।

ਜਿਸ ਦੇ ਖਿਲਾਫ ਘੁਮਨ ਕਲਾਂ ਦੇ ਵਿੱਚ ਜੁਰਮ 25 54  ਅਸਲਾ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਰਿਮਾਂਡ ਲੈ ਕੇ ਅਕਲੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad