Operation Parhar ਤਹਿਤ ਪੁਲਿਸ ਦੀ ਵੱਡੀ ਕਾਮਯਾਬੀ, ਇੱਕ ਗੈਂਗਸਟਰ ਕਾਬੂ

ਤਰਨਤਾਰਨ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਪੰਜਾਬ ਸਰਕਾਰ ਦੇ ਅਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਓਪਰੇਸ਼ਨ ਪ੍ਰਹਾਰ ਦੇ ਤਹਿਤ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਕਾਰਵਾਈ ਦੌਰਾਨ ਤਰਨਤਾਰਨ ਦੇ ਹਲਕਾ ਪੱਟੀ ਨੇੜੇ ਨਹਿਰ ਦੇ ਇਲਾਕੇ ਵਿੱਚ ਸੀਆਈਏ ਸਟਾਫ ਅਤੇ ਏਜੀਟੀਐਫ ਦੀ ਸਾਂਝੀ ਟੀਮ ਵੱਲੋਂ ਗੈਂਗਸਟਰਾਂ ਜਗਤਾਰ ਸਿੰਘ ਪੱਟੂ ਜਿਸਨੇ ਕਾਤਿਬ 3 ਮਹਿਂ […]
Khushi
By : Updated On: 22 Jan 2026 19:00:PM
Operation Parhar ਤਹਿਤ ਪੁਲਿਸ ਦੀ ਵੱਡੀ ਕਾਮਯਾਬੀ, ਇੱਕ ਗੈਂਗਸਟਰ ਕਾਬੂ

ਤਰਨਤਾਰਨ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਪੰਜਾਬ ਸਰਕਾਰ ਦੇ ਅਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਓਪਰੇਸ਼ਨ ਪ੍ਰਹਾਰ ਦੇ ਤਹਿਤ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ।

ਇਸ ਕਾਰਵਾਈ ਦੌਰਾਨ ਤਰਨਤਾਰਨ ਦੇ ਹਲਕਾ ਪੱਟੀ ਨੇੜੇ ਨਹਿਰ ਦੇ ਇਲਾਕੇ ਵਿੱਚ ਸੀਆਈਏ ਸਟਾਫ ਅਤੇ ਏਜੀਟੀਐਫ ਦੀ ਸਾਂਝੀ ਟੀਮ ਵੱਲੋਂ ਗੈਂਗਸਟਰਾਂ ਜਗਤਾਰ ਸਿੰਘ ਪੱਟੂ ਜਿਸਨੇ ਕਾਤਿਬ 3 ਮਹਿਂ ਪਹਿਲਾ ਇਕ ਪੱਟੀ ਫਾਟਕ ਤੇ ਗਿਰੰਗ ਕਰਕੇ 2 ਨੌਜਵਾਨਾਂ ਦ ਕਤਲ ਕੀਤਾ ਸੀ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਗੈਂਗਸਟਰਾਂ ਨਾਲ ਅਮੋ-ਸਾਮ੍ਹਣੇ ਮੁਕਾਬਲਾ ਹੋਇਆ, ਜਿਸ ਵਿੱਚ ਇੱਕ ਗੈਂਗਸਟਰ ਪੁਲਿਸ ਦੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।

ਜਖਮੀ ਗੈਂਗਸਟਰ ਨੂੰ ਹਸਪਤਾਲ ਦਾਖਲ ਕਰਵਾਇਆ

ਜ਼ਖ਼ਮੀ ਗੈਂਗਸਟਰ ਨੂੰ ਪੁਲਿਸ ਵੱਲੋਂ ਤੁਰੰਤ ਆਪਣੀ ਸਰਕਾਰੀ ਗੱਡੀ ਰਾਹੀਂ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਐਸਐਸਪੀ ਨੇ ਜਾਣਕਾਰੀ ਸਾਂਝੀ ਕੀਤੀ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਤਰਨਤਾਰਨ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਭੰਗ ਕਰਨ ਵਾਲੇ ਗੈਂਗਸਟਰਾਂ ਖ਼ਿਲਾਫ਼ ਓਪਰੇਸ਼ਨ ਪ੍ਰਹਾਰ ਦੇ ਤਹਿਤ ਇਹੋ ਜਿਹੀ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਅਪਰਾਧੀਆਂ ਨਾਲ ਕਿਸੇ ਵੀ ਕੀਮਤ ’ਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ

Read Latest News and Breaking News at Daily Post TV, Browse for more News

Ad
Ad