Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੁਲਿਸ ਮਹਿਕਮੇ ‘ਚ ਵੱਡਾ ਫੇਰਬਦਲ, ਚਾਰ ਥਾਣਿਆਂ ਦੇ ਸਾਰੇ SHO ਬਦਲੇ

Punjab Police Transfers; ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਅਧੀਨ ਆਉਂਦੇ ਚਾਰ ਥਾਣਿਆਂ ਦੇ ਸਾਰੇ SHO’s ਦਾ ਅਚਾਨਕ ਤਬਾਦਲਾ ਕਰ ਦਿੱਤਾ ਗਿਆ ਹੈ। ਇਕੋ ਵਾਰ ਵਿੱਚ ਸਾਰੇ SHO’s ਦੇ ਤਬਾਦਲੇ ਨਾਲ ਪੁਲਿਸ ਵਿਭਾਗ ਵਿੱਚ ਹੜਕੰਪ ਮੱਚ ਗਿਆ। ਜਾਣਕਾਰੀ ਅਨੁਸਾਰ ਕਪੂਰਥਲਾ ਜ਼ਿਲ੍ਹੇ ਦੇ ਐਸਐਸਪੀ ਗੌਰਵ ਤੂਰ ਦੇ ਹੁਕਮਾਂ ‘ਤੇ ਫੱਤੂਢੀਂਗਾ ਥਾਣੇ ਦੇ ਐਸਐਚਓ ਇੰਸਪੈਕਟਰ ਹਰਿੰਦਰ ਸਿੰਘ ਨੂੰ ਸੁਲਤਾਨਪੁਰ ਲੋਧੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੁਲਿਸ ਮਹਿਕਮੇ ‘ਚ ਵੱਡਾ ਫੇਰਬਦਲ, ਚਾਰ ਥਾਣਿਆਂ ਦੇ ਸਾਰੇ SHO ਬਦਲੇ

Punjab Police Transfers; ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਅਧੀਨ ਆਉਂਦੇ ਚਾਰ ਥਾਣਿਆਂ ਦੇ ਸਾਰੇ SHO’s ਦਾ ਅਚਾਨਕ ਤਬਾਦਲਾ ਕਰ ਦਿੱਤਾ ਗਿਆ ਹੈ। ਇਕੋ ਵਾਰ ਵਿੱਚ ਸਾਰੇ SHO’s ਦੇ ਤਬਾਦਲੇ ਨਾਲ ਪੁਲਿਸ ਵਿਭਾਗ ਵਿੱਚ ਹੜਕੰਪ ਮੱਚ ਗਿਆ।

ਜਾਣਕਾਰੀ ਅਨੁਸਾਰ ਕਪੂਰਥਲਾ ਜ਼ਿਲ੍ਹੇ ਦੇ ਐਸਐਸਪੀ ਗੌਰਵ ਤੂਰ ਦੇ ਹੁਕਮਾਂ ‘ਤੇ ਫੱਤੂਢੀਂਗਾ ਥਾਣੇ ਦੇ ਐਸਐਚਓ ਇੰਸਪੈਕਟਰ ਹਰਿੰਦਰ ਸਿੰਘ ਨੂੰ ਸੁਲਤਾਨਪੁਰ ਲੋਧੀ ਥਾਣੇ ਦਾ ਨਵਾਂ ਐਸਐਚਓ ਨਿਯੁਕਤ ਕੀਤਾ ਗਿਆ ਹੈ। ਤਲਵੰਡੀ ਚੌਧਰੀ ਥਾਣੇ ਦੇ ਐਸਐਚਓ ਇੰਸਪੈਕਟਰ ਨਿਰਮਲ ਸਿੰਘ ਨੂੰ ਕਬੀਰਪੁਰ ਥਾਣੇ ਦਾ ਐਸਐਚਓ ਨਿਯੁਕਤ ਕੀਤਾ ਗਿਆ ਹੈ।

ਸਾਈਬਰ ਕਪੂਰਥਲਾ ਥਾਣੇ ਦੀ ਐਸਐਚਓ ਇੰਸਪੈਕਟਰ ਅਮਨਦੀਪ ਕੌਰ ਨੂੰ ਫੱਤੂਢੀਂਗਾ ਥਾਣੇ ਦਾ ਐਸਐਚਓ ਅਤੇ ਪੁਲਿਸ ਲਾਈਨਜ਼ ਤੋਂ ਇੰਸਪੈਕਟਰ ਅਨਿਲ ਕੁਮਾਰ ਨੂੰ ਤਲਵੰਡੀ ਚੌਧਰੀ ਥਾਣੇ ਦਾ ਐਸਐਚਓ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸੁਲਤਾਨਪੁਰ ਲੋਧੀ ਥਾਣੇ ਦੀ ਪਹਿਲੀ ਐਸਐਚਓ ਇੰਸਪੈਕਟਰ ਸੋਨਮਦੀਪ ਕੌਰ ਨੂੰ ਸਦਰ ਫਗਵਾੜਾ ਥਾਣੇ ਦਾ ਐਸਐਚਓ ਨਿਯੁਕਤ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News