Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਅਮਰੀਕਾ-ਅਧਾਰਤ ਬੀ.ਕੇ.ਆਈ. ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਵਿਅਕਤੀ: ਡੀ.ਜੀ.ਪੀ. ਗੌਰਵ ਯਾਦਵ

ਚੰਡੀਗੜ੍ਹ/ਹੁਸ਼ਿਆਰਪੁਰ : ਗਣਤੰਤਰ ਦਿਵਸ ਦੇ ਮੱਦੇਨਜ਼ਰ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.), ਜਲੰਧਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਾਬੰਦੀਸ਼ੁਦਾ ਸੰਗਠਨ, ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਦੇ ਚਾਰ ਕਾਰਕੁੰਨਾਂ ਨੂੰ, ਲਗਭਗ 2.5 ਕਿਲੋ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇਮਪ੍ਰੋਵਾਈਜ਼ਡ ਵਿਸਫੋਟਕ ਡਿਵਾਈਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਚੰਡੀਗੜ੍ਹ/ਹੁਸ਼ਿਆਰਪੁਰ : ਗਣਤੰਤਰ ਦਿਵਸ ਦੇ ਮੱਦੇਨਜ਼ਰ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.), ਜਲੰਧਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਾਬੰਦੀਸ਼ੁਦਾ ਸੰਗਠਨ, ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਦੇ ਚਾਰ ਕਾਰਕੁੰਨਾਂ ਨੂੰ, ਲਗਭਗ 2.5 ਕਿਲੋ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇਮਪ੍ਰੋਵਾਈਜ਼ਡ ਵਿਸਫੋਟਕ ਡਿਵਾਈਸ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।   ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਿਲਜੋਤ ਸਿੰਘ, ਹਰਮਨ ਸਿੰਘ ਉਰਫ਼ ਹੈਰੀ ਉਰਫ਼ ਹਰੀ, ਅਜੈ ਉਰਫ਼ ਮਹਿਰਾ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਕੰਡੋਲਾ ਵਜੋਂ ਹੋਈ ਹੈ, ਇਹ ਸਾਰੇ ਐਸ.ਬੀ.ਐਸ. ਨਗਰ ਦੇ ਰਾਹੋਂ ਦੇ ਰਹਿਣ ਵਾਲੇ ਹਨ। ਆਰਡੀਐਕਸ-ਅਧਾਰਤ ਆਈ.ਈ.ਡੀ. ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਮਾਡਿਊਲ ਅਮਰੀਕਾ-ਅਧਾਰਤ ਬੀ.ਕੇ.ਆਈ. ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤਾ ਗਿਆ ਆਈ.ਈ.ਡੀ. ਆਉਣ ਵਾਲੇ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਮਿੱਥ ਕੇ ਅੱਤਵਾਦੀ ਹਮਲਾ ਕਰਨ ਲਈ ਵਰਤਿਆ ਜਾਣਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪੇ੍ਰਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਹੁਸ਼ਿਆਰਪੁਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਸੰਦੀਪ ਮਲਿਕ ਨੇ ਕਿਹਾ ਕਿ  ਖੁਫੀਆ ਕਾਰਵਾਈ ਵਿੱਚ, ਹੁਸ਼ਿਆਰਪੁਰ ਪੁਲਿਸ ਅਤੇ ਸੀਆਈ ਜਲੰਧਰ ਦੀਆਂ ਟੀਮਾਂ ਨੇ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਡੀਐਕਸ-ਅਧਾਰਤ ਆਈਈਡੀ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ।

ਐਸਐਸਪੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦੇਸ਼ੀ ਅਧਾਰਤ ਬੀਕੇਆਈ ਹੈਂਡਲਰਾਂ ਨੇ ਇੱਕ  ਮਾਡਿਊਲ ਸਥਾਪਤ ਕੀਤਾ ਸੀ, ਜਿਸਨੂੰ ਅੰਮ੍ਰਿਤਸਰ ਦਿਹਾਤੀ ਦੇ ਸਰਹੱਦੀ ਖੇਤਰਾਂ ਰਾਹੀਂ ਹਥਿਆਰਾਂ ਦੀ ਤਸਕਰੀ ਕਰਨ ਤੋਂ ਬਾਅਦ ਹਥਿਆਰ ਪ੍ਰਾਪਤ ਕਰਨ ਅਤੇ ਲੌਜਿਸਟਿਕਸ ਪ੍ਰਬੰਧਨ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਪੁਲਿਸ ਥਾਣੇ ਵਿਖੇ ਬੀਐਨਐਸ ਦੀਆਂ ਧਾਰਾਵਾਂ 113(1) ਅਤੇ 113(3), ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(1ਬੀ)(ਏ) ਅਤੇ ਭਾਰਤੀ ਵਿਸਫੋਟਕ ਐਕਟ ਦੀਆਂ ਧਾਰਾਵਾਂ 4 ਅਤੇ 5 ਤਹਿਤ ਐਫਆਈਆਰ ਨੰਬਰ 11 ਮਿਤੀ 23/01/2026 ਦਰਜ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News